ਕਰਾਚੀ, 19 ਫਰਵਰੀ

ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ-ਜ਼ਰਦਾਰੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਵੱਲੋਂ ਸੱਤਾ ਦੀ ਵੰਡ ਦੇ ਫਾਰਮੂਲੇ ਬਾਰੇ ਪੇਸ਼ਕਸ਼ ਨੂੰ ‘ਨਾਂਹ’ ਆਖ ਦਿੱਤੀ ਹੈ। ਬਿਲਾਵਲ ਨੇ ਕਿਹਾ ਕਿ ਫਾਰਮੂਲੇ ਤਹਿਤ ਪ੍ਰਧਾਨ ਮੰਤਰੀ ਦਾ ਅਹੁਦਾ ਉਨ੍ਹਾਂ ਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ ਵਿਚਾਲੇ ਸਾਂਝਾ ਕੀਤਾ ਜਾਣਾ ਸੀ ਪਰ ਉਨ੍ਹਾਂ ਸਾਫ਼ ਕਰ ਦਿੱਤਾ ਕਿ ਉਹ ਲੋਕਾਂ ਦੇ ਫ਼ਤਵੇ ਬਗੈਰ ਇਹ ਸਿਖਰਲਾ ਅਹੁਦਾ ਨਹੀਂ ਲੈਣਾ ਚਾਹੁੰਦੇ।

LEAVE A REPLY

Please enter your comment!
Please enter your name here