ਚੰਡੀਗੜ੍ਹ, 13 ਮਾਰਚ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਹੁੰ ਚੁੱਕਣ ਤੋਂ ਇਕ ਦਿਨ ਬਾਅਦ ਅੱਜ ਵਿਧਾਨ ਸਭਾ ਵਿਚ ਭਰੋਸੇ ਦਾ ਮਤਾ ਪੇਸ਼ ਕੀਤਾ। ਵਿਧਾਨ ਸਭਾ ਦੇ ਸਪੀਕਰ ਨੇ ਪ੍ਰਸਤਾਵ ‘ਤੇ ਚਰਚਾ ਲਈ ਦੋ ਘੰਟੇ ਦਾ ਸਮਾਂ ਤੈਅ ਕੀਤਾ ਹੈ, ਜਦੋਂ ਭਰੋਸੇ ਦਾ ਮਤਾ ਰੱਖਿਆ ਗਿਆ ਅਤੇ ਚਰਚਾ ਸ਼ੁਰੂ ਹੋਈ ਤਾਂ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਵਿਧਾਇਕ ਦੇਵੇਂਦਰ ਸਿੰਘ ਬਬਲੀ, ਰਾਮ ਕੁਮਾਰ ਗੌਤਮ, ਈਸ਼ਵਰ ਸਿੰਘ, ਰਾਮ ਨਿਵਾਸ ਅਤੇ ਜੋਗੀ ਰਾਮ ਸਿਹਾਗ ਸਦਨ ’ਚੋਂ ਬਾਹਰ ਚਲੇ ਗਏ। ਗਏ। ਜੇਜੇਪੀ ਨੇ ਅੱਜ ਵ੍ਹਿਪ ਜਾਰੀ ਕਰਕੇ ਆਪਣੇ 10 ਵਿਧਾਇਕਾਂ ਨੂੰ ਵਿਸ਼ਵਾਸ ਪ੍ਰਸਤਾਵ ‘ਤੇ ਵੋਟਿੰਗ ਦੌਰਾਨ ਸਦਨ ’ਚੋਂ ਗੈਰਹਾਜ਼ਰ ਰਹਿਣ ਲਈ ਕਿਹਾ। ਰਾਜ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਸਦਨ ਵਿੱਚ ਮੌਜੂਦ ਹਨ। ਮੁੱਖ ਮੰਤਰੀ ਵੱਲੋਂ ਮਤਾ ਪੇਸ਼ ਕਰਨ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੂੰ ਜਲਦਬਾਜ਼ੀ ਵਿੱਚ ਵਿਧਾਨ ਸਭਾ ਸੈਸ਼ਨ ਸੱਦਣ ਬਾਰੇ ਸਵਾਲ ਪੁੱਛੇ।

LEAVE A REPLY

Please enter your comment!
Please enter your name here