ਚੰਡੀਗੜ੍ਹ, 19 ਫਰਵਰੀ

ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਮੰਗਲਵਾਰ ਨੂੰ ਸ਼ੁਰੂ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਨ ਨਾਲ ਹੋਵੇਗੀ। ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਜਿਨ੍ਹਾਂ ਕੋਲ ਵਿੱਤ ਵਿਭਾਗ ਵੀ ਹੈ, ਸ਼ੁੱਕਰਵਾਰ ਨੂੰ ਰਾਜ ਦਾ ਬਜਟ ਪੇਸ਼ ਕਰਨਗੇ। ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੀ ਖੱਟਰ ਆਪਣੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ। ਉਨ੍ਹਾਂ ਹਾਲ ਹੀ ਵਿੱਚ ਪੱਤਰਕਾਰਾਂ ਨੂੰ ਕਿਹਾ ਸੀ ਕਿ ਬਜਟ ’ਚ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ‘ਤੇ ਧਿਆਨ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here