ਰੋਹਤਕ, 12 ਮਈ
ਕੁਰੂਕਸ਼ੇਤਰ ਤੋਂ ਦੋ ਵਾਰ ਦੇ ਸੰਸਦ ਮੈਂਬਰ ਅਤੇ ਓਬੀਸੀ ਆਗੂ ਕੈਲਾਸ਼ੋ ਸੈਣੀ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਭਾਜਪਾ ਛੱਡਣ ਤੋਂ ਬਾਅਦ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਹੁੱਡਾ ਅਤੇ ਸੂਬਾ ਕਾਂਗਰਸ ਪ੍ਰਧਾਨ ਚੌਧਰੀ ਉਦੈਭਾਨ ਦੀ ਅਗਵਾਈ ‘ਚ ਵਿਸ਼ਵਾਸ ਪ੍ਰਗਟਾਉਂਦੇ ਹੋਏ ਕਾਂਗਰਸ ਦੀ ਮੈਂਬਰਸ਼ਿਪ ਲੈ ਲਈ। ਕੈਲਾਸ਼ੋ ਸੈਣੀ ਦੇ ਨਾਲ ਭਾਜਪਾ ਦੇ ਸੈਂਕੜੇ ਵਰਕਰ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਬੇਰੀ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਕਾਦੀਆਨ ਵੀ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਹੁੱਡਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਸਨਮਾਨ ਦੇਣ ਦਾ ਭਰੋਸਾ ਦਿੱਤਾ।