ਪੀ.ਪੀ. ਵਰਮਾ

ਪੰਚਕੂਲਾ, 25 ਅਪਰੈਲ

ਹਰਿਆਣਾ ਸਿੱਖਿਆ ਵਿਭਾਗ ਨੇ ਵਧਦੀ ਗਰਮੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਵਿਭਾਗ ਨੇ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਧੁੱਪ ’ਚ ਨਾ ਬੈਠਣ ਦਿੱਤਾ ਜਾਵੇ। ਇਸ ਦੇ ਨਾਲ ਹੀ ਕੋਈ ਵੀ ਪ੍ਰੋਗਰਾਮ ਨਾ ਰੱਖਿਆ ਜਾਵੇ ਅਤੇ ਹਰੇਕ ਘੰਟੇ ਬਾਅਦ ਬੱਚਿਆਂ ਨੂੰ ਪਾਣੀ ਪੀਣ ਦਾ ਸਮਾਂ ਦੇਣ ਵਾਸਤੇ ਘੰਟੀ ਵਜਾਈ ਜਾਵੇ ਤਾਂ ਜੋ ਬੱਚੇ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਨਾ ਹੋਣ। ਜੇਕਰ ਕਿਸੇ ਸਕੂਲ ਵਿੱਚ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਅਤੇ ਡਿਵੀਜ਼ਨਲ ਕਮਿਸ਼ਨਰਾਂ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਬਚਾਅ ਸਬੰਧੀ ਮੀਟਿੰਗ ਕੀਤੀ ਗਈ। ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

 

LEAVE A REPLY

Please enter your comment!
Please enter your name here