ਨਵੀਂ ਦਿੱਲੀ, 21 ਮਾਰਚ

ਹਿਮਾਚਲ ਪ੍ਰਦੇਸ਼ ਦੇ ਛੇ ਸਾਬਕਾ ਵਿਧਾਇਕਾਂ ਵੱਲੋਂ ਸੁਪਰੀਮ ਕੋਰਟ ’ਚੋਂ ਆਪਣੀ ਉਹ ਪਟੀਸ਼ਨ ਵਾਪਸ ਲੈਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਵੱਲੋਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਕਾਂਗਰਸ ਦੇ ਸਾਬਕਾ ਵਿਧਾਇਕਾਂ ਦੇ ਨੇੜਲੇ ਆਲ੍ਹਾ ਸੂਤਰ ਨੇ ਦੱਸਿਆ ਕਿ ਅਦਾਲਤ ਵਿੱਚੋਂ ਪਟੀਸ਼ਨ ਵਾਪਸ ਲਏ ਜਾਣ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ ਕਿਉਂਕਿ ਉਹ ਵਿਧਾਨ ਸਭਾ ਜ਼ਿਮਨੀ ਚੋਣਾਂ ’ਚ ਉਨ੍ਹਾਂ ਸੀਟਾਂ ਤੋਂ ਚੋਣ ਲੜਨੀ ਚਾਹੁੰਦੇ ਹਨ, ਜਿਹੜੀਆਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਮਗਰੋਂ ਖਾਲੀ ਹੋਈਆਂ ਹਨ। ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ 6 ਮਈ ਨੂੰ ਕੀਤੀ ਜਾਣੀ ਹੈ। ਦੱਸਣਯੋਗ ਹੈ ਕਿ ਲੰਘੀ 18 ਮਾਰਚ ਨੂੰ ਅਦਾਲਤ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਕੁਲਦੀਪ ਸਿੰਘ ਪਠਾਨੀਆ ਦੇ ਵਿਧਾਇਕਾਂ ਨੂੰ ਅਯੋਗ ਕਰਾਰ ਦੇ ਹੁਕਮਾਂ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਨ੍ਹਾਂ ਵਿਧਾਇਕਾਂ ਨੇ ਸੂਬੇ ਵਿੱਚ ਹਾਲੀਆ ਰਾਜ ਸਭਾ ਚੋਣਾਂ ਦੌਰਾਨ ਕਰਾਸ ਵੋਟਿੰਗ ਕੀਤੀ ਸੀ। -ਪੀਟੀਆਈ

 

LEAVE A REPLY

Please enter your comment!
Please enter your name here