ਸ਼ਿਮਲਾ, 1 ਮਾਰਚ

ਹਿਮਾਚਲ ਪ੍ਰਦੇਸ਼ ’ਚ ਹੁਕਮਰਾਨ ਧਿਰ ਕਾਂਗਰਸ ਦਾ ਭਾਵੇਂ ਸਿਆਸੀ ਸੰਕਟ ਟਲ ਗਿਆ ਹੋਵੇ ਪਰ ਪਾਰਟੀ ਦੇ ਬਾਗ਼ੀ ਆਗੂਆਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੂਬੇ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅੱਜ ਦਿੱਲੀ ਜਾਣ ਸਮੇਂ ਪੰਚਕੂਲਾ ’ਚ ਪਾਰਟੀ ਦੇ ਅਯੋਗ ਠਹਿਰਾਏ ਗਏ ਛੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਵਿਕਰਮਾਦਿੱਤਿਆ ਵੱਲੋਂ ਦਿੱਲੀ ’ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਵਿਕਰਮਾਦਿੱਤਿਆ ਸਿੰਘ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਕਾਂਗਰਸ ਦੇ ਕੁਝ ਬਾਗ਼ੀਆਂ ਨੇ ‘ਘਰ ਵਾਪਸੀ’ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਹੈ। ਕਾਂਗਰਸ ਹਾਈ ਕਮਾਨ ਨੇ ਹਿਮਾਚਲ ਦਾ ਸਿਆਸੀ ਸੰਕਟ ਸੁਲਝਾਉਣ ਲਈ ਅਬਜ਼ਰਵਰਾਂ ਦੀ ਟੀਮ ਭੇਜੀ ਸੀ। ਇਸ ਦੌਰਾਨ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਪਾਰਟੀ ਵਿੱਪ੍ਹ ਦੀ ਉਲੰਘਣਾ ਕਰਨ ’ਤੇ ਛੇ ਵਿਧਾਇਕਾਂ ਨੂੰ ਅਯੋਗ ਠਹਿਰਾ ਦਿੱਤਾ ਸੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਵੀ ਕੈਬਨਿਟ ’ਚੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਅਬਜ਼ਰਵਰਾਂ ਨਾਲ ਮੀਟਿੰਗ ਮਗਰੋਂ ਉਨ੍ਹਾਂ ਆਪਣਾ ਰੁਖ਼ ਨਰਮ ਕਰ ਲਿਆ ਸੀ। -ਪੀਟੀਆਈ

LEAVE A REPLY

Please enter your comment!
Please enter your name here