ਸ਼ਿਮਲਾ, 30 ਮਾਰਚ

ਅੱਜ ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਪਹਾੜੀਆਂ ਤੇ ਕਬਾਇਲੀ ਇਲਾਕਿਆਂ ’ਚ ਬਰਫ਼ਬਾਰੀ ਹੋਈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ 4 ਅਪਰੈਲ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸਵੇਰੇ ਬਰਫ ਕਾਰਨ ਕਿਨੌਰ ਜ਼ਿਲ੍ਹੇ ਦੇ ਮਲਿੰਗ ਨੇੜੇ ਐੱਚਆਰਟੀਸੀ ਦੀ ਬੱਸ ਪਲਟ ਗਈ ਪਰ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਮਨਾਲੀ ਨੇੜੇ ਰੋਹਤਾਂਗ ਵਿੱਚ ਅਟਲ ਸੁਰੰਗ ਵਿੱਚ ਭਾਰੀ ਬਰਫ਼ਬਾਰੀ ਕਾਰਨ ਆਵਾਜਾਈ ਠੱਪ ਹੋ ਗਈ। ਕਲਪਾ ਅਤੇ ਕੁਕੁਮਸੇਰੀ ਵਿੱਚ 5 ਸੈਂਟੀਮੀਟਰ ਅਤੇ ਕੇਲੌਂਗ ਵਿੱਚ ਪਿਛਲੇ 24 ਘੰਟਿਆਂ ਵਿੱਚ 3 ਸੈਂਟੀਮੀਟਰ ਬਰਫ਼ਬਾਰੀ ਹੋਈ ਹੈ। ਸ਼ੁੱਕਰਵਾਰ ਰਾਤ ਨੂੰ ਰਾਜ ਵਿੱਚ ਤਿੰਨ ਰਾਸ਼ਟਰੀ ਰਾਜਮਾਰਗਾਂ ਸਮੇਤ ਕੁੱਲ 168 ਸੜਕਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here