ਸ਼ਿਮਲਾ, 28 ਫਰਵਰੀ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਜੈ ਰਾਮ ਠਾਕੁਰ ਸਮੇਤ ਭਾਜਪਾ ਦੇ 15 ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਅਤੇ ਫਿਰ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਸਦਨ ‘ਚ ਦੁਰਵਿਵਹਾਰ ਅਤੇ ਨਾਅਰੇਬਾਜ਼ੀ ਦੇ ਦੋਸ਼ ‘ਚ ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਸ੍ਰੀ ਠਾਕੁਰ ਨੇ ਸਵੇਰੇ ਪੱਤਰਕਾਰਾਂ ਨੂੰ ਕਿਹਾ, ‘ਸਾਨੂੰ ਖ਼ਦਸ਼ਾ ਹੈ ਕਿ ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰ ਸਕਦੇ ਹਨ ਤਾਂ ਜੋ ਵਿਧਾਨ ਸਭਾ ਵਿੱਚ ਬਜਟ ਪਾਸ ਕੀਤਾ ਜਾ ਸਕੇ।’

LEAVE A REPLY

Please enter your comment!
Please enter your name here