ਸ਼ਿਮਲਾ, 27 ਮਾਰਚ

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿਚ ਇਕ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਯੂਨੀਵਰਸਿਟੀ ਦੇ ਪ੍ਰੋਫੈਸਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਕਾਂਗੜਾ ਦੇ ਸਹਾਇਕ ਪੁਲੀਸ ਸੁਪਰਡੈਂਟ ਬੀਰ ਬਹਾਦੁਰ ਨੇ ਕਿਹਾ ਕਿ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਮਹਿਲਾ ਨੇ ਮੰਗਲਵਾਰ ਨੂੰ ਪੁਲੀਸ ਕੋਲ ਪਹੁੰਚ ਕੀਤੀ। ਆਪਣੀ ਸ਼ਿਕਾਇਤ ਵਿੱਚ ਵਿਦਿਆਰਥਣ ਨੇ ਦੋਸ਼ ਲਾਇਆ ਕਿ ਉਸ ਦੇ 44 ਸਾਲਾ ਪ੍ਰੋਫੈਸਰ ਨੇ ਉਸ ਨਾਲ ਬਲਾਤਕਾਰ ਕੀਤਾ। ਬਹਾਦੁਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

LEAVE A REPLY

Please enter your comment!
Please enter your name here