ਪੱਤਰ ਪ੍ਰੇਰਕ

ਸ਼ਾਹਕੋਟ, 18 ਮਾਰਚ

ਹੜ੍ਹ ਪੀੜਤਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਨੇ ਸਥਾਨਕ ਐੱਸਡੀਐੱਮ ਦਫ਼ਤਰ ’ਚ ਧਰਨਾ ਲਾਇਆ। ਕਿਸਾਨ ਆਗੂਆਂ ਨੇ ਸੂਬਾ ਸਰਕਾਰ ਉੱਪਰ ਲੰਬਾ ਸਮਾਂ ਬੀਤਣ ’ਤੇ ਲੋਹੀਆਂ ਖਾਸ ਦੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਹੱਲ ਨਾ ਕਰਨ ਦਾ ਦੋਸ਼ ਲਾਇਆ। ਧਰਨਾਕਾਰੀਆਂ ਨੇ ਫ਼ਸਲਾਂ ਦੇ ਖਰਾਬੇ ਦਾ ਮੁਆਵਜ਼ਾ ਦੇਣ, ਹੜ੍ਹ ਨਾਲ ਖੇਤਾਂ ਵਿੱਚ ਪਏ ਖੱਡੇ ਪੂਰਨ, ਬੰਨ੍ਹਾਂ ਨੂੰ ਪੱਕਾ ਤੇ ਮਜ਼ਬੂਤ ਕਰਨ, ਸੰਪਰਕ ਸੜਕਾਂ ਦੀ ਮੁਰੰਮਤ ਕਰਨ, ਗਿੱਦੜਪਿੰਡੀਦੇ ਕੋਲੋਂ ਸਤਲੁਜ ਦਰਿਆ ਦੇ ਪਾਣੀ ਦੇ ਵਹਾਅ ਨੂੰ ਠੀਕ ਕਰਨ, ਕਿਸਾਨਾਂ ਦੀ ਉਪਜਾਊ ਜ਼ਮੀਨਾਂ ਨੂੰ ਐਕੁਆਇਰ ਕਰਨਾ ਬੰਦ ਕਰਨ ਅਤੇ ਆਬਾਦਕਾਰਾਂ ਨੂੰ ਮਾਲਕੀ ਦੇ ਹੱਕ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਉਹ ਸੰਘਰਸ਼ ਤਿੱਖਾ ਕਰ ਦੇਣਗੇ। ਨਾਇਬ ਤਹਿਸੀਲਦਾਰ ਗੁਲਾਬਦੀਪ ਸਿੰਘ ਅਤੇ ਬੀ.ਡੀ.ਪੀ.ਓ ਮਨਜੀਤ ਕੌਰ ਨੇ ਆਗੂਆਂ ਨੂੰ ਇਹ ਮੰਗਾਂ ਉੱਚ ਅਧਿਕਾਰੀਆਂ ਕੋਲ ਪਹੁੰਚਾ ਕੇ ਹੱਲ ਕਰਵਾਉਣ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾਇਆ।

LEAVE A REPLY

Please enter your comment!
Please enter your name here