ਗੂਹਲਾ ਚੀਕਾ (ਪੱਤਰ ਪ੍ਰੇਰਕ): ਇਥੋਂ ਦੇ ਪਿੰਡ ਬੋਪੂਰ ਵਾਸੀ ਇੱਕ ਲੜਕੀ ਦੀ ਕੈਨੇਡਾ ਵਿੱਚ ਹੱਤਿਆ ਦੇ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ ਉਪ ਪੁਲੀਸ ਕਪਤਾਨ ਗੂਹਲਾ ਨੂੰ ਇੱਕ ਲਿਖਤੀ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਪ ਪੁਲੀਸ ਕਪਤਾਨ ਗੂਹਲਾ ਨੂੰ ਸ਼ਿਕਾਇਤ ਦੇਣ ਪੁੱਜੇ ਲੜਕੀ ਦੇ ਪਿਤਾ ਸੇਵਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਮਨਪ੍ਰੀਤ ਕੌਰ ਪੜ੍ਹਾਈ ਕਰਨ ਲਈ 19 ਦਸੰਬਰ 2022 ਨੂੰ ਕੈਨੇਡਾ ਦੇ ਸ਼ਹਿਰ ਕੈਲਗਰੀ ਗਈ ਸੀ। ਉਸ ਦਾ ਵਿਆਹ 30 ਅਗਸਤ 2022 ਨੂੰ ਮਨਿੰਦਰ ਸਿੰਘ ਵਾਸੀ ਸ਼ਮਲਾ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ। ਉਨ੍ਹਾਂ ਨੇ ਵਿਆਹ ’ਚ ਦਾਜ ਵੀ ਦਿੱਤਾ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਸਹੁਰਾ ਪਰਿਵਾਰ ਉਨ੍ਹਾਂ ਦੀ ਧੀ ਤੋਂ ਹੋਰ ਦਾਜ ਦੀ ਮੰਗ ਕਰ ਰਿਹਾ ਸੀ ਤੇ ਉਸ ਦਾ ਪਤੀ ਉਸ ਨਾਲ ਕੁੱਟਮਾਰ ਕਰਦਾ ਸੀ। ਸੇਵਾ ਸਿੰਘ ਨੇ ਦੋਸ਼ ਲਾਇਆ ਕਿ 21 ਅਪਰੈਲ ਨੂੰ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਦੀ ਉਸ ਦੇ ਪਤੀ ਮਨਿੰਦਰ ਨੇ ਹੱਤਿਆ ਕਰ ਦਿੱਤੀ ਹੈ। ਸੇਵਾ ਸਿੰਘ ਨੇ ਦੱਸਿਆ ਕਿ 100- ਬਲਾਕ ਰੈਡਸਟੋਨ, ਕਾਮਨ ਨਾਰਥ ਈਸਟ ਪੁਲੀਸ ਸਟੇਸ਼ਨ ਕੈਲਗਰੀ ਸਿਟੀ ਵਿੱਚ ਹੱਤਿਆ ਦਾ ਮਾਮਲਾ ਦਰਜ ਕੀਤਾ ਹੋਇਆ ਹੈ।

LEAVE A REPLY

Please enter your comment!
Please enter your name here