ਨਵੀਂ ਦਿੱਲੀ, 23 ਅਪਰੈਲ

ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਹਵਾਈ ਕੰਪਨੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸਫ਼ਰ ਦੌਰਾਨ 12 ਸਾਲ ਤੱਕ ਦੇ ਬੱਚਿਆਂ ਨੂੰ ਘੱਟੋ-ਘੱਟ ਉਨ੍ਹਾਂ ਦੇ ਮਾਪਿਆਂ ਜਾਂ ਸਰਪ੍ਰਸਤਾਂ ਵਿੱਚੋਂ ਇੱਕ ਦੇ ਨਾਲ ਸੀਟਾਂ ਅਲਾਟ ਕੀਤੀਆਂ ਜਾਣ। ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿਥੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਫ਼ਰ ਦੌਰਾਨ ਉਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ਦੇ ਨਾਲ ਸੀਟ ਅਲਾਟ ਨਹੀਂ ਕੀਤੀ ਗਈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਅੱਜ ਬਿਆਨ ਵਿੱਚ ਕਿਹਾ, ‘ਏਅਰਲਾਈਨਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ 12 ਸਾਲ ਤੱਕ ਦੇ ਬੱਚਿਆਂ ਨੂੰ ਇਕ ਹੀ ਪੀਐੱਨਆਰ ’ਤੇ ਯਾਤਰਾ ਕਰ ਰਹੇ ਉਨ੍ਹਾਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਵਿੱਚੋਂ ਇੱਕ ਦੇ ਨਾਲ ਰੱਖਿਆ ਜਾਵੇ ਤੇ ਇਸ ਦਾ ਰਿਕਾਰਡ ਕਾਇਮ ਰੱਖਿਆ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here