ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 6 ਅਪਰੈਲ

ਚੰਡੀਗੜ੍ਹ ਪੁਲੀਸ ਨੇ ਇਕ ਨੌਜਵਾਨ ਨੂੰ ਪਿਸਤੌਲ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਜੈ ਵਾਸੀ ਸੈਕਟਰ-25 ਚੰਡੀਗੜ੍ਹ ਵਜੋਂ ਹੋਈ ਹੈ। ਥਾਣਾ ਸੈਕਟਰ-36 ਦੀ ਪੁਲੀਸ ਨੇ ਪਿੰਡ ਕਜਹੇੜੀ ਨੇੜੇ ਨਾਕਾਬੰਦੀ ਦੌਰਾਨ ਕਾਰ ਵਿੱਚ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਇਕ ਪਿਸਤੌਲ ਬਰਾਮਦ ਕੀਤੀ ਗਈ। ਥਾਣਾ ਸੈਕਟਰ-36 ਦੀ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ਵਿੱਚ 18 ਚੋਰੀ, ਝਪਟਮਾਰੀ ਤੇ ਲੁੱਟ-ਖੋਹ ਦੇ ਦਰਜ ਹਨ। ਮੁਲਜ਼ਮ ਇਰਾਦਾ ਕਤਲ ਦੇ ਇਕ ਕੇਸ ਵਿੱਚੋਂ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ। ਥਾਣਾ ਸੈਕਟਰ-36 ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here