ਨਵੀਂ ਦਿੱਲੀ, 20 ਮਈ

ਦਿੱਲੀ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਵਧ ਤੋਂ ਵਧ ਤਾਪਮਾਨ 47 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਗਰਮ ਹਵਾਵਾਂ ਚੱਲਣ ਸਬੰਧੀ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਭਿਆਨਕ ਗਰਮੀ ਨੇ ਸ਼ਹਿਰ ਦੀ ਬਿਜਲੀ ਦੀ ਮੰਗ ਨੂੰ ਮਈ ’ਚ ਸਭ ਤੋਂ ਉੱਚੇ ਪੱਧਰ ’ਤੇ ਪਹੁੰਚਾ ਦਿੱਤਾ ਹੈ ਜਦੋਂ ਕਿ ਦਿੱਲੀ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਨਾ ਹੋਣ ਵਾਲੇ ਸਕੂਲਾਂ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦੂਜੇ ਸਭ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਵੱਧ ਹੈ।

ਦੱਖਣ-ਪੱਛਮੀ ਦਿੱਲੀ ਖੇਤਰ ਵਿੱਚ ਵਧ ਤੋਂ ਵਧ 47.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸੋਮਵਾਰ ਨੂੰ ਨਜਫਗੜ੍ਹ ਵਿੱਚ 47.4 ਡਿਗਰੀ ਸੈਲਸੀਅਸ ਦਾ ਉੱਚਤਮ ਤਾਪਮਾਨ ਦਰਜ ਕੀਤਾ ਗਿਆ ਜੋ ਦੇਸ਼ ਵਿੱਚ ਇਸ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਮੁੰਗੇਸ਼ਪੁਰ ਵਿੱਚ 47.1 ਡਿਗਰੀ, ਅਯਾ ਨਗਰ ਵਿੱਚ 45.7 ਡਿਗਰੀ, ਪੂਸਾ ਵਿੱਚ 46.1 ਡਿਗਰੀ, ਪੀਤਮਪੁਰਾ ਵਿੱਚ 46.6 ਡਿਗਰੀ ਅਤੇ ਪਾਲਮ ਵਿੱਚ 45.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। -ਪੀਟੀਆਈ

 

LEAVE A REPLY

Please enter your comment!
Please enter your name here