ਲਖਨਊ, 24 ਫਰਵਰੀ
ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਤੋਂ ਰਵਾਨਾ ਹੋਈ, ਜਿਸ ਵਿੱਚ ਪ੍ਰਿਯੰਕਾ ਗਾਂਧੀ ਵਾਡਰਾ ਵੀ ਆਪਣੇ ਭਰਾ ਸਮੇਤ ਸ਼ਾਮਲ ਹੋਈ। ਪ੍ਰਾਪਤ ਜਾਣਕਾਰੀ ਮੁਤਾਬਕ ਜਦੋਂ ਯਾਤਰਾ ਮੁਰਾਦਾਬਾਦ ਦੀਆਂ ਸੜਕਾਂ ‘ਤੇ ਅੱਗੇ ਵਧੀ ਤਾਂ ਉੱਥੇ ਵੱਖ-ਵੱਖ ਵਰਗਾਂ ਦੇ ਲੋਕ ਮੌਜੂਦ ਸਨ। ਖੁੱਲੀ ਜੀਪ ‘ਚ ਸਵਾਰ ਦੋਵੇਂ ਨੇਤਾਵਾਂ ਦਾ ਉਨ੍ਹਾਂ ਦੇ ਸਮਰਥਕਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਦੋਵਾਂ ਨੇਤਾਵਾਂ ਤੇ ਪਾਰਟੀ ਦੇ ਹੱਕ ਵਿੱਚ ਲੋਕਾਂ ਨੇ ਨਾਅਰੇ ਮਾਰੇ।