Annual examination: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਤਰਨ ਤਾਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਕੁਮਾਰ ਤੁਲੀ ਨੇ ਗੱਲਬਾਤ ਦੌਰਾਨ ਕੀਤਾ ।

 ਉਹਨਾਂ ਕਿਹਾ ਕਿ ਦਸਵੀਂ ਜਮਾਤ ਦਾ ਪੰਜਾਬੀ ਏ ਅਤੇ ਬਾਰ੍ਹਵੀਂ ਦਾ ਹੋਮ ਸਾਇੰਸ ਦਾ ਪੇਪਰ 13 ਫਰਵਰੀ 2024 ਤੋਂ ਸ਼ੁਰੂ ਹੋ ਰਿਹਾ ਹੈ ਜਿਸ ਸਬੰਧੀ ਸੁਪਰਡੈਂਟ , ਡਿਪਟੀ ਸੁਪਰਡੈਂਟ ਅਤੇ ਨਿਗਰਾਨ ਅਮਲੇ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ । 

ਇਥੇ ਇਹ ਵਰਨਣਯੋਗ ਹੈ ਕਿ ਅੱਠਵੀਂ ਸ਼੍ਰੇਣੀ ਦੇ ਪੇਪਰ 7 ਮਾਰਚ ਤੋਂ ਆਰੰਭ ਹੋ ਰਹੇ ਹਨ । ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ  ਸੁਸ਼ੀਲ ਕੁਮਾਰ ਤੁਲੀ ਨੇ ਕਿਹਾ ਕਿ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਬਾਰ੍ਹਵੀਂ ਜਮਾਤ ਦੇ 12661, ਦਸਵੀਂ ਜਮਾਤ ਦੇ 13315 ਅਤੇ ਅੱਠਵੀਂ ਜਮਾਤ ਦੇ 13850 ਵਿਦਿਆਰਥੀ ਪ੍ਰੀਖਿਆ ਵਿੱਚ ਬੈਠਣਗੇ । ਉਹਨਾਂ ਇਹ ਵੀ ਦਸਿਆ ਕਿ ਜ਼ਿਲ੍ਹੇ ਦੇ 8 ਪ੍ਰੀਖਿਆ ਕੇਂਦਰਾਂ ਨੂੰ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ । 

ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ 117 ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਜਿੰਨਾ ਵਿੱਚ 117 ਸੁਪਰਡੈਂਟ ਅਤੇ  137 ਡਿਪਟੀ ਸੁਪਰਡੈਂਟ ਲਗਾਏ ਗਏ ਹਨ । ਉਹਨਾਂ ਕਿਹਾ ਕਿ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਜ਼ਿਲ੍ਹੇ ਵਿੱਚ 13 ਉੱਡਣ ਦਸਤੇ ਲਗਾਏ ਗਏ ਹਨ । ਉਹਨਾਂ ਕਿਹਾ ਕਿ ਡਿਊਟੀ ਦੌਰਾਨ ਗੈਰ ਸੰਜੀਦਗੀ ਵਰਤਣ ਵਾਲੇ ਕਰਮਚਾਰੀਆਂ ਵਿਰੁੱਧ ਸਿੱਖਿਆ ਵਿਭਾਗ ਸਖ਼ਤ ਕਾਰਵਾਈ ਕਰੇਗਾ । 

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਕੁਮਾਰ ਤੁਲੀ ਨੇ ਜ਼ਿਲ੍ਹੇ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕ ਸਹਿਬਾਨ ਨੂੰ ਨਕਲ ਰਹਿਤ ਪ੍ਰੀਖਿਆਵਾਂ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਪੇਪਰਾਂ ਲਈ ਸ਼ੁਭ ਇੱਛਾਵਾਂ ਦਿੱਤੀਆਂ । ਇਸ ਮੌਕੇ ਨਰਿੰਦਰ ਭੱਲਾ ਸੁਪਰਡੈਂਟ, ਤਰਸੇਮ ਸਿੰਘ ਡੀਲਿੰਗ ਹੈਂਡ, ਇਕਬਾਲ ਸਿੰਘ,  ਵਰੁਨ  ਰੰਧਾਵਾ, ਬਲਵਿੰਦਰ ਸਿੰਘ, ਸੰਦੀਪ ਸਿੰਘ, ਅਤੇ ਸੁਖਬੀਰ ਸਿੰਘ ਕੰਗ ਹਾਜਰ ਸਨ ।

 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ –

Join Our Official Telegram Channel:

Education Loan Information:
Calculate Education Loan EMI

LEAVE A REPLY

Please enter your comment!
Please enter your name here