ਉੱਤਰ ਭਾਰਤ ਵਿਚ ਇਨ੍ਹੀਂ ਦਿਨੀਂ ਗਰਮੀ ਲਗਾਤਾਰ ਵਧ ਰਹੀ ਹੈ। ਕਈ ਰਾਜਾਂ ਵਿੱਚ ਤਾਪਮਾਨ 40 ਦੇ ਆਸਪਾਸ ਪਹੁੰਚ ਗਿਆ ਹੈ। ਭਾਰਤ ਦੇ ਮੌਸਮ ਵਿਭਾਗ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਮੌਸਮ ਦੀ ਜਾਣਕਾਰੀ ਦਿੱਤੀ। ਆਈਐਮਡੀ ਦਾ ਕਹਿਣਾ ਹੈ ਕਿ ਅਪ੍ਰੈਲ-ਜੂਨ ਵਿੱਚ 10-20 ਦਿਨ ਲੂ ਚੱਲਣ ਦੀ ਸੰਭਾਵਨਾ ਹੈ। ਮਈ ਤੱਕ ‘ਐਲ ਨੀਨੋ’ ਦੀ ਸਥਿਤੀ ਬਣੀ ਰਹੇਗੀ।

ਅਪ੍ਰੈਲ 2024 ਦੇ ਮਹੀਨੇ ਵਿਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜਿਆਦਾ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਪੂਰਬੀ, ਉੱਤਰ-ਪੂਰਬੀ ਅਤੇ ਉੱਤਰ-ਪੱਛਮੀ ਭਾਰਤ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਵੱਧ ਤੋਂ ਵੱਧ ਤਾਪਮਾਨ ਆਮ ਜਾਂ ਆਮ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। ਪੱਛਮੀ ਹਿਮਾਲੀਅਨ ਖੇਤਰ, ਉੱਤਰ-ਪੂਰਬੀ ਰਾਜਾਂ ਅਤੇ ਉੱਤਰੀ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਅਪ੍ਰੈਲ-ਜੂਨ ਦੀ ਮਿਆਦ ਦੇ ਦੌਰਾਨ ਮੈਦਾਨੀ ਖੇਤਰਾਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਸਥਿਤੀਆਂ ਤੋਂ ਵੱਧ ਗਰਮ ਰਹਿਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਪ੍ਰੈਲ-ਜੂਨ ਦੀ ਮਿਆਦ ਦੇ ਦੌਰਾਨ ਚਾਰ ਤੋਂ ਅੱਠ ਦਿਨਾਂ ਦੇ ਆਮ ਗਰਮੀ ਦੇ ਦਿਨ ਦੇ ਮੁਕਾਬਲੇ ਲੂ 10 ਤੋਂ 20 ਦਿਨਾਂ ਤੱਕ ਰਹਿਣ ਦੀ ਸੰਭਾਵਨਾ ਹੈ। ਗੁਜਰਾਤ, ਮੱਧ ਮਹਾਰਾਸ਼ਟਰ, ਉੱਤਰੀ ਕਰਨਾਟਕ, ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ, ਉੱਤਰੀ ਛੱਤੀਸਗੜ੍ਹ, ਆਂਧਰਾ ਪ੍ਰਦੇਸ਼ ਵਿੱਚ ਲੂ ਦਾ ਸਭ ਤੋਂ ਵੱਧ ਪ੍ਰਭਾਵ ਪੈਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ 5 ਅਪ੍ਰੈਲ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਰਗੇ ਕਈ ਰਾਜਾਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ (climate) ਕੀਤੀ ਹੈ। ਮੌਸਮ ਵਿਭਾਗ ਨੇ ਇਸੇ ਸਮੇਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਕਰਨਾਟਕ ਅਤੇ ਮਹਾਰਾਸ਼ਟਰ ਵਰਗੇ ਕਈ ਹੋਰ ਰਾਜਾਂ ਵਿਚ ਵੀ ਗਰਮੀ ਦੀ ਭਵਿੱਖਬਾਣੀ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟਤੇ ਵੀ ਫੋਲੋ ਕਰ ਸਕਦੇ ਹੋ।

LEAVE A REPLY

Please enter your comment!
Please enter your name here