Punjab Information: ਪੰਜਾਬ ਵਿੱਚ ਐਤਕੀਂ ਹਾੜ੍ਹੀ ਦੇ ਸੀਜ਼ਨ ਵਿੱਚ ਡੀਏਪੀ ਖਾਦ ਦਾ ਸੰਕਟ ਪੈਦਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਪੰਜਾਬ ਨੂੰ ਡੀਏਪੀ ਖਾਦ ਦੇਣ ’ਚ ਕੇਂਦਰ ਢਿੱਲ-ਮੱਠ ਦਿਖਾ ਰਿਹਾ ਹੈ। ਇਸ ਦਿੱਕਤ ਨੂੰ ਲੈ ਕੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਰ ਡੀਏਪੀ ਦਾ ਸਟਾਕ ਸਮੇਂ ਸਿਰ ਪੂਰਾ ਨਾ ਕੀਤਾ ਗਿਆ ਤਾਂ ਪੰਜਾਬ ਵਿੱਚ ਕਣਕ ਦੀ ਪੈਦਾਵਾਰ ਵਿੱਚ ਭਾਰੀ ਕਮੀ ਆ ਸਕਦੀ ਹੈ।ਜਿਸ ਨਾਲ ਮਾਲੀ ਨੁਕਸਾਨ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਇਸ ਮਾਮਲੇ ‘ਤੇ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਸੀ।

ਦੱਸ ਦਈਏ ਕਿ ਪੰਜਾਬ ਵਿੱਚ ਹਾੜੀ ਦੇ ਸੀਜ਼ਨ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਲਈ 5.5 ਲੱਖ ਮੀਟ੍ਰਿਕ ਟਨ ਡੀਏਪੀ ਖਾਦ ਦੀ ਲੋੜ ਹੁੰਦੀ ਹੈ। 1 ਜੁਲਾਈ ਤੱਕ ਕੇਂਦਰ ਵੱਲੋਂ ਸਿਰਫ਼ 40 ਹਜ਼ਾਰ ਮੀਟ੍ਰਿਕ ਟਨ ਡੀ.ਏ.ਪੀ. ਹੀ ਦਿੱਤਾ ਗਿਆ ਹੈ ਜੋ ਕਿ 5.1 ਲੱਖ ਮੀਟ੍ਰਿਕ ਟਨ ਘੱਟ ਹੈ। ਪਹਿਲਾਂ ਸਤੰਬਰ ਦੇ ਦੂਜੇ ਅੱਧ ਵਿੱਚ ਆਲੂਆਂ ਦੀ ਬਿਜਾਈ ਲਈ ਤੇ ਫਿਰ ਅਕਤੂਬਰ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਬਹੇੱਦ ਜ਼ਰੂਰੀ ਹੈ।

ਖੇਤੀਬਾੜੀ ਵਿਭਾਗ ਅਨੁਸਾਰ ਇਸ ਵਾਰ ਸੂਬੇ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣੀ ਹੈ। ਅਜਿਹੀ ਸਥਿਤੀ ਵਿੱਚ ਖਾਦ ਦੀ ਲੋੜ ਹੁੰਦੀ ਹੈ ਹਾਲਾਂਕਿ ਵਿਭਾਗ ਨੇ ਇੱਕ ਲੱਖ ਮੀਟ੍ਰਿਕ ਟਨ ਦਾ ਸਟਾਕ ਰੱਖਿਆ ਹੋਇਆ ਹੈ। ਜਦੋਂਕਿ ਬਾਕੀ ਕੁਝ ਰੈਕ ਆਉਣ ਵਾਲੇ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ। ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

LEAVE A REPLY

Please enter your comment!
Please enter your name here