Direct Paddy Sowing: ਸੂਬੇ ‘ਚ ਝੋਨੇ ਦੀ ਸਿੱਧੀ  ਬਿਜਾਈ 15 ਮਈ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਨੇ 2024 ਦੇ ਸੀਜ਼ਨ ਲਈ ਝੋਨੇ ਦੀ ਪਨੀਰੀ ਰਾਹੀ ਬਿਜਾਈ ਲਈ ਵੀ ਤਰੀਕਾ ਦਾ ਐਲਾਨ ਕਰ ਦਿੱਤਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੁਤਾਬਕ ਝੋਨੇ ਦੀ ਡੀਐੱਸਆਰ ਵਿਧੀ ਰਾਹੀਂ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਜਦੋਕਿ ਪਨੀਰੀ ਰਾਹੀ ਝੋਨੇ ਦੀ ਬਿਜਾਈ ਲਈ ਵੱਖ-ਵੱਖ ਜ਼ਿਲ੍ਹਿਆਂ ਲਈ ਦੋ ਤਰੀਕਾ ਦਾ ਐਲਾਨ ਕੀਤਾ ਗਿਆ।

ਪਨੀਰੀ ਰਾਹੀਂ ਇਸ ਤਰੀਕ ਨੂੰ ਲੱਗੇਗਾ ਝੋਨਾ

 11 ਜੂਨ ਨੂੰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਤੇ ਫਿਰੋਜ਼ਪੁਰ ਜ਼ਿਲ੍ਹਿਆ ‘ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆ ਜਿਨ੍ਹਾਂ ‘ਚ ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ 15 ਜੂਨ ਤੋਂ ਸ਼ੁਰੂ ਹੋਵੇਗੀ।

 

ਬਿਜਲੀ ਵਿਭਾਗ ਨੂੰ ਅਲਰਟ 

 ਖੇਤਬਾੜੀ ਵਿਭਾਗ ਨੇ ਪਾਵਰਕਾਮ ਦੇ ਐੱਮਡੀ ਨੂੰ ਪੱਤਰ ਦੀ ਕਾਪੀ ਭੇਜ ਕੇ ਉਕਤ ਤਰੀਕਾ ਤੋਂ ਝੋਨੇ ਦੀ ਬਿਜਾਈ ਲਈ ਬਿਜਲੀ ਦੀ ਸਪਲਾਈ ਘੱਟੋ-ਘੱਟ 8 ਘੰਟੇ ਰੋਜ਼ਾਨਾ ਫਸਲ ਪੱਕਣ ਤਕ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। 

ਖੇਤੀਬਾੜੀ ਵਿਭਾਗ ਦਾ ਟੀਚਾ 

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਡੀਐੱਸਆਰ ਵਿਧੀ ਰਾਹੀਂ 7 ਲੱਖ ਏਕੜ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਮਿੱਥਿਆ ਹੈ। ਸਰਕਾਰ ਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਡੀਐੱਸਆਰ ਵਿਧੀ ਰਾਹੀਂ ਬਿਜਾਈ ਲਈ ਉਤਸ਼ਾਹਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਲਾਭ ਰਾਸ਼ੀ ਦਿੱਤੀ ਜਾਂਦੀ ਹੈ। 20 22 ਦੇ ਸੀਜ਼ਨ ਦੌਰਾਨ ਵਿਭਾਗ ਨੇ ਡੀਐੱਸਆਰ ਵਿਧੀ ਰਾਹੀਂ ਝੋਨੇ ਦੀ ਬਿਜਾਈ ਵਾਸਤੇ 30 ਲੱਖ ਏਕੜ ਰਕਬੇ ਦਾ ਟੀਚਾ ਰੱਖਿਆ ਸੀ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ – 

Be part of Our Official Telegram Channel:

LEAVE A REPLY

Please enter your comment!
Please enter your name here