Delhi Chalo Protest: ਕਿਸਾਨਾਂ ਦਾ ਦਿੱਲੀ ਚਲੋ ਮਾਰਚ ਐਤਵਾਰ (18 ਫਰਵਰੀ) ਨੂੰ ਛੇਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਕਿਸਾਨ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣਾ ਚਾਹੁੰਦੇ ਹਨ। ਇਸ ਲਈ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਅੜੇ ਹੋਏ ਹਨ।

ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਇਸ ਸਮੇਂ ਕਿਸਾਨ ਖੜ੍ਹੇ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਇਹ ਬਿਆਨ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: Amritsar News: ‘ਆਪ’ ਸਰਕਾਰ ਆਉਣ ’ਤੇ ਸਾਰੀਆਂ ਫ਼ਸਲਾਂ ਐਮਐਸਪੀ ’ਤੇ ਖਰੀਦਣ ਦਾ ਵਾਅਦਾ ਕਰਨ ਵਾਲੇ ਹੁਣ ਕਿੱਥੇ? ਹਰਸਿਮਰਤ ਬਾਦਲ ਦਾ ਸਵਾਲ

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਸ਼ੰਭੂ ਬਾਰਡਰ ‘ਤੇ ਸਾਡਾ ਛੇਵਾਂ ਦਿਨ ਹੈ। ਅੱਜ ਅਸੀਂ ਸਰਕਾਰ ਨਾਲ ਵੀ ਗੱਲ ਕਰ ਰਹੇ ਹਾਂ। ਸਰਕਾਰ ਨੇ ਕੁਝ ਸਮਾਂ ਮੰਗਿਆ ਹੈ ਅਤੇ ਕਿਹਾ ਹੈ ਕਿ ਉਹ ਇਸ ਮਾਮਲੇ ‘ਤੇ ਵਿਚਾਰ ਕਰਨਗੇ। ਸਰਕਾਰ ਨੇ ਕਿਹਾ ਹੈ ਕਿ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਕੇ ਇਸ ਮਾਮਲੇ ਦਾ ਕੋਈ ਨਾ ਕੋਈ ਹੱਲ ਕੱਢ ਲਿਆ ਜਾਵੇਗਾ। ਦੂਜਾ, ਅਸੀਂ ਹਰ ਰੋਜ਼ 27 ਰੁਪਏ ‘ਚ ਗੁਜ਼ਾਰਾ ਕਰਦੇ ਹਾਂ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ।”

ਸਰਵਣ ਸਿੰਘ ਪੰਧੇਰ ਨੇ ਅੱਗੇ ਕਿਹਾ ਕਿ ਕਿਸਾਨਾਂ ਦਾ ਜਿਹੜਾ ਲਗਾਤਾਰ ਖ਼ਰਚਾ ਵੱਧ ਰਿਹਾ ਹੈ ਉਹ ਹੈ, ਬੀਜਾਂ, ਖਾਦਾਂ, ਕੀੜੇਮਾਰ ਦਵਾਈਆਂ, ਖੇਤੀ ਮਸ਼ੀਨਰੀ ਅਤੇ ਲੇਬਰ ਆਦਿ ਦੇ ਖਰਚੇ ਹਨ। ਇਹ ਬੋਝ ਕਿਸਾਨਾਂ ‘ਤੇ ਲਗਾਤਾਰ ਪੈ ਰਿਹਾ ਹੈ ਪਰ ਕਿਸਾਨਾਂ ਨੂੰ ਕਦੇ ਵੀ ਉਨ੍ਹਾਂ ਦੀਆਂ ਫ਼ਸਲਾਂ ਦਾ ਵਾਜਬ ਭਾਅ ਨਹੀਂ ਮਿਲਿਆ। ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਆਰਡੀਨੈਂਸ ਲਿਆਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Ludhiana News: ਬੀਜੇਪੀ ‘ਚ ਨਹੀਂ ਜਾਣਗੇ ਮਨੀਸ਼ ਤਿਵਾੜੀ, ਖਬਰਾਂ ਨੂੰ ਦੱਸਿਆ ਬਕਵਾਸ



LEAVE A REPLY

Please enter your comment!
Please enter your name here