Sangrur: ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਲਈ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਹਰ ਘਰ ਤੋਂ ਰਾਸ਼ਨ ਇਕੱਠਾ ਕਰਕੇ ਟਰਾਲੀਆਂ ਵਿੱਚ ਭਰਿਆ ਜਾ ਰਿਹਾ ਹੈ ਅਤੇ ਲੱਕੜ ਦੀਆਂ ਟਰਾਲੀਆਂ ਵੀ ਤਿਆਰ ਕੀਤੀਆਂ ਗਈਆਂ ਹਨ ਜਿਸ ਵਿੱਚ ਰੁਕਣ ਦਾ ਪ੍ਰਬੰਧ ਕੀਤਾ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਕਿਸਾਨ ਆਗੂ ਅਮਰ ਸਿੰਘ ਨੇ ਕਿਹਾ ਕਿ ਅਸੀਂ 12 ਤਰੀਕ ਨੂੰ ਦਿੱਲੀ ਵੱਲ ਮਾਰਚ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਸਾਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਅਸੀਂ ਇਸ ਦਾ ਮੂੰਹ ਤੋੜਵਾਂ ਜਵਾਬ ਦੇਵਾਂਗੇ।

ਇਹ ਵੀ ਪੜ੍ਹੋ: Punjab news: ਫਲੋਟੈਕ ਕੰਪਨੀ ਦੇ CPW ਪਲਾਂਟ ‘ਚ ਹੋਇਆ ਧਮਾਕਾ, ਜਾਨੀ ਨੁਕਸਾਨ ਦਾ ਹੋਇਆ ਬਚਾਅ

ਉਨ੍ਹਾਂ ਇਹ ਵੀ ਕਿਹਾ ਕਿ ਟਰੈਕਟਰ ਇਸ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਕਿ ਵੈਰੀਗੇਟ ਵੀ ਤੋੜੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਹਾਲਤ ਵਿੱਚ ਦਿੱਲੀ ਪਹੁੰਚਾਂਗੇ ਅਤੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਵਾਪਸ ਆਵਾਂਗੇ।

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਤੋਂ ਪਹਿਲਾਂ ਹੀ ਹਰਿਆਣਾ ਸਰਕਾਰ ਨੇ ਸਰਹੱਦਾਂ ਸੀਲ ਕਰ ਦਿੱਤੀਆਂ ਹਨ ਅਤੇ ਪੰਜਾਬ ਸਰਕਾਰ ਵੀ ਪੂਰਾ ਜ਼ੋਰ ਲਾ ਰਹੀ ਹੈ ਕਿ ਕਿਸਾਨ ਦਿੱਲੀ ਜਾ ਕੇ ਸੰਘਰਸ਼ ਸ਼ੁਰੂ ਨਾ ਕਰਨ, ਇਸ ਦੇ ਲਈ ਭਗਵੰਤ ਮਾਨ ਸਰਕਾਰ ਕੇਂਦਰ ਨਾਲ ਗੱਲ ਕਰਕੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੂਰਾ ਜ਼ੋਰ ਲਾ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨ ਦਿੱਲੀ ਜਾਣਗੇ ਜਾਂ ਫਿਰ ਉਨ੍ਹਾਂ ਦੀਆਂ ਮੰਗਾਂ ਪਹਿਲਾਂ ਹੀ ਪੂਰੀਆਂ ਹੋ ਜਾਂਦੀਆਂ ਹਨ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Punjab news: ‘ਕਿਸਾਨਾਂ ਦੇ ਮਸਲੇ ਧਰਨੇ-ਮੁਜ਼ਾਹਰਿਆਂ ਰਾਹੀਂ ਨਹੀਂ, ਸਗੋਂ…’, ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਦੀ ਕੋਸ਼ਿਸ਼ ‘ਚ ਲੱਗੀ ਪੰਜਾਬ ਸਰਕਾਰ

 

LEAVE A REPLY

Please enter your comment!
Please enter your name here