Independence Day Tractor March: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਪੰਜ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨ ਅੱਜ ਆਜ਼ਾਦੀ ਦਿਵਸ (Independence Day) ਮੌਕੇ ਟਰੈਕਟਰ ਮਾਰਚ (Tractor March) ਕਰਨਗੇ। ਇਸ ਦੌਰਾਨ ਕਿਸਾਨ ਆਪਣੇ ਟਰੈਕਟਰਾਂ ‘ਤੇ ਕਿਸਾਨ ਝੰਡੇ ਅਤੇ ਤਿਰੰਗੇ ਨਾਲ ਨਿਕਲਣਗੇ। ਇਸ ਦੇ ਨਾਲ ਹੀ ਘੱਗਰ ਨਦੀ ਵਿੱਚ ਹੜ੍ਹ ਆਉਣ ਦੀ ਸੂਰਤ ਵਿੱਚ ਸ਼ੰਭੂ ਨੇੜਲੇ ਸਾਰੇ ਪਿੰਡਾਂ ਵਿੱਚ ਕਿਸਾਨ ਮਦਦ ਅਤੇ ਹੋਰ ਸਮਾਨ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਕਿਸਾਨ ਮਜ਼ਦੂਰ ਮੋਰਚਾ ਦੇ ਮੈਂਬਰਾਂ ਨੇ ਕਿਹਾ ਕਿ ਸੰਘਰਸ਼ ਨੂੰ 183 ਦਿਨ ਬੀਤ ਚੁੱਕੇ ਹਨ। ਟਰੈਕਟਰ ਮਾਰਚ ਲਈ ਸਾਰੇ ਕਿਸਾਨ ਆਗੂਆਂ ਦੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਸ਼ੰਭੂ ਮੋਰਚੇ ‘ਤੇ ਖੜ੍ਹੇ ਸਾਰੇ ਆਗੂ ਬਾਜਵਾ ਢਾਬੇ ਤੋਂ ਮਾਰਚ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

 

 

ਬਾਘਾ ਬਾਰਡਰ ਤੋਂ ਅੰਮ੍ਰਿਤਸਰ ਤੱਕ ਮਾਰਚ 

ਸਰਵਣ ਸਿੰਘ ਪੰਧੇਰ ਅੰਮ੍ਰਿਤਸਰ ਰਹਿਣਗੇ। ਉਹ ਬਾਘਾ ਬਾਰਡਰ ਤੋਂ ਅੰਮ੍ਰਿਤਸਰ ਤੱਕ ਟ੍ਰੈਕਟਰ ਮਾਰਚ ਕੱਢ ਕੇ ਤਿੰਨ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ। ਸੁਰਜੀਤ ਸਿੰਘ ਫੂਲ ਭਗਤਾ ਮੰਡੀ, ਮਨਜੀਤ ਸਿੰਘ ਰਾਏ ਹੁਸ਼ਿਆਰਪੁਰ ਵਿਖੇ ਹਾਜ਼ਰ ਹੋਣਗੇ। ਸੁਖਵਿੰਦਰ ਕੌਰ ਮੋੜ ਮੰਡੀ, ਸੁਖਵਿੰਦਰ ਸਿੰਘ ਗਿੱਲ ਜੀਰਾ ਤਹਿਸੀਲ ਤੇ ਫਿਰ ਡੀਸੀ ਦਫ਼ਤਰ ਫਿਰੋਜ਼ਪੁਰ, ਬਲਦੇਵ ਸਿੰਘ ਜੀਰਾ ਵੱਲੋਂ ਜੀਰਾ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣਗੇ।

 

 

ਬਾਕੀ ਜਿਲ੍ਹਿਆਂ ‘ਚ ਮਾਰਚ 

ਅਮਰਜੀਤ ਸਿੰਘ ਮੋਹਰੀ ਅੰਬਾਲਾ, ਬਲਵੰਤ ਸਿੰਘ ਧਰਮਕੋਟ, ਗੁਰਪ੍ਰੀਤ ਸਿੰਘ ਫਰੀਦਵਾਲਾ, ਗੁਰਦੀਪ ਸਿੰਘ ਬਾਘਾ ਪੁਰਾਣਾ। ਬਲਕਾਰ ਸਿੰਘ ਮੱਲੀ ਅਤੇ ਉਪਕਾਰ ਸਿੰਘ ਪੁਰਾਣਾ ਭੰਗਾਲਾ ਆਪਣੇ ਸਾਥੀਆਂ ਨਾਲ ਮੁਕੇਰੀਆਂ ਵਿੱਚ ਗੰਨਾ ਮਿੱਲ ਨੇੜੇ, ਬਲਵੰਤ ਸਿੰਘ ਮਹਿਰਾਜ ਬਲਾਕ ਫੂਲ ਜ਼ਿਲ੍ਹਾ ਬਠਿੰਡਾ, ਮੁਖਤਿਆਰ ਸਿੰਘ ਰੋਪੜ ਅਤੇ ਅਵਤਾਰ ਸਿੰਘ ਰੂਪਨਗਰ ‘ਚ ਅਗਵਾਈ ਕਰਨਗੇ।

ਸੁਖਵਿੰਦਰ ਪਾਲ ਸਿੰਘ ਫਤਿਹਗੜ੍ਹ ਚੂੜੀਆਂ ਵਿੱਚ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣਗੇ। ਇਸੇ ਤਰ੍ਹਾਂ ਰਣਜੀਤ ਸਿੰਘ ਸਮਾਜਪੁਰ ਜ਼ਿਲ੍ਹਾ ਪ੍ਰਧਾਨ ਪਟਿਆਲਾ ਹਾਜ਼ਰ ਹੋਣਗੇ। ਸੁਖਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ ਹਾਜ਼ਰ ਹੋਣਗੇ। ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਵੱਲੋਂ ਤੇਜਵੀਰ ਸਿੰਘ ਪੰਜੋਖਰਾ ਸਾਹਿਬ ਪੰਚਕੂਲਾ ਅਤੇ ਮਲਕੀਤ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹੋਣਗੇ।

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ – 

Be a part of Our Official Telegram Channel:

LEAVE A REPLY

Please enter your comment!
Please enter your name here