ਕਪੂਰਥਲਾ: ਪਿੰਡ ਨਿਜ਼ਾਮਪੁਰ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਲੋਕਾਂ ਨੇ ਕੁੱਟ ਕੁੱਟ ਕੇ ਮਾਰਿਆ

ਪਾਲ ਸਿੰਘ ਨੌਲੀ

ਜਲੰਧਰ, 19 ਦੰਸਬਰ

ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਅੱਜ ਤਕੜਸਾਰ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਪਿੰਡ ਦੇ ਗੁਰਦੁਆਰਾ ਦੇ ਗ੍ਰੰਥੀ ਸਿੰਘ ਬਾਬਾ ਅਮਰਜੀਤ ਸਿੰਘ ਨੇ ਇਸ ਘਟਨਾ ਬਾਰੇ ਸ਼ੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਇਲਾਕੇ ਦੀਆਂ ਸੰਗਤਾਂ ਨੂੰ ਜਾਣਕਾਰੀ ਦਿੱਤੀ ਤੇ ਉਥੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਹਾਲਾਂ ਕਿ ਉਥੇ ਨੇੜਲੇ ਥਾਣੇ ਸੁਭਾਨਪੁਰ ਤੋਂ ਪੁਲੀਸ ਪਹੁੰਚ ਗਈ ਸੀ ਪਰ ਲੋਕਾਂ ਨੇ ਫੜੇ ਮੁਲਜ਼ਮ ਨੂੰ ਪੁਲੀਸ ਹਵਾਲੇ ਨਹੀਂ ਕੀਤਾ ਤੇ ਪੁਲੀਸ ਦੀ ਹਾਜ਼ਰੀ ਵਿਅਕਤੀ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ। ਗੁੱਸੇ ਵਿੱਚ ਆਏ ਲੋਕਾਂ ਨੇ ਨੈਸ਼ਨਲ ਹਾਈਵੇ ’ਤੇ ਜਾਮ ਲਾ ਦਿੱਤਾ। ਜਾਮ ਲੱਗਣ ਨਾਲ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ, ਮੈਂਬਰ ਪਰਮਜੀਤ ਸਿੰਘ ਰਾਏਪੁਰ ਤੇ ਜਰਨੈਲ ਸਿੰਘ ਡੋਗਰਾਵਾਲਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਇਸ ਨੂੰ ਡੂੰਘੀ ਸਾਜ਼ਿਸ਼ ਦੱਸਿਆ ਹੈ। ਗ੍ਰੰਥੀ ਸਿੰਘ ਬਾਬਾ ਅਮਰਜੀਤ ਸਿੰਘ ਨੇ ਕਿਹਾ ਕਿ ਇਹ ਵਿਅਕਤੀ ਤੜਕੇ 4 ਵਜੇ ਦੇ ਕਰੀਬ ਗੁਰਦੁਆਰੇ ਵਿਚ ਦੇਖਿਆ ਗਿਆ ਅਤੇ ਇਸ ਨੂੰ ਜਦੋਂ ਉਨ੍ਹਾਂ ਫੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਉਹ ਭੱਜ ਗਿਆ। ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮ ਦੀ ਲੋਕਾਂ ਨੇ ਕੁੱਟਮਾਰ ਕੀਤੀ ਅਤੇ ਪੁੱਛ ਪੜਤਾਲ ਕੀਤੀ ਪਰ ਇਸ ਨੇ ਹਾਲੇ ਤੱਕ ਸਿਰਫ ਇਹੀ ਦੱਸਿਆ ਹੈ ਕਿ ਉਹ ਦਿੱਲੀ ਦਾ ਰਹਿਣ ਵਾਲਾ ਹੈ। ਲੋਕ ਉਸ ਨੂੰ ਪੁਲੀਸ ਦੇ ਹਵਾਲੇ ਕਰਨ ਤੋਂ ਇਨਕਾਰ ਕਰ ਦਿੱਤਾ।

ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਬੇਅਦਬੀ ਦੀ ਕੋਸ਼ਿਸ਼ ਦੱਸੇ ਜਾ ਰਹੇ ਮਾਮਲੇ ਵਿੱਚ ਐੱਸਐੱਸਪੀ ਕਪੂਰਥਲਾ ਦਾ ਕਹਿਣਾ ਹੈ ਕਿ ਇਹ ਮਾਮਲਾ ਚੋਰੀ ਦਾ ਹੈ।

ਐੱਸਐੱਸਪੀ ਹਰਕੰਵਲਪ੍ਰੀਤ ਸਿੰਘ ਖੱਖ ਕਹਿਣਾ ਹੈ ਕਿ ਚੋਰ ਸਿਲੰਡਰ ਚੋਰੀ ਕਰਨ ਦੇ ਇਰਾਦੇ ਨਾਲ ਗੁਰੂਦੁਆਰੇ `ਚ ਆਇਆ ਸੀ।

ਗੁਰਦੁਆਰਾ ਸਾਹਿਬ ਦੇ ਤਿੰਨ ਕਮਰਿਆਂ ਵਿੱਚ ਬਣੀ ਪੁਲੀਸ ਚੌਕੀ ਦਾ ਇੱਕ ਪੁਰਾਣਾ ਝਗੜਾ ਵੀ ਚੱਲ ਰਿਹਾ ਹੈ, ਉਥੇ ਹੁਣ ਕੋਈ ਚੋਰ ਫੜ੍ਹਿਆ ਗਿਆ ਹੈ, ਜੋ ਸਿਲੰਡਰ ਚੋਰੀ ਕਰਨ ਆਇਆ ਸੀ ਤੇ ਉਸਨੂੰ ਬਾਬੇ ਨੇ ਹੁਣ ਬੇਅਦਬੀ ਬਣਾ ਦਿੱਤਾ।

ਪੁਲੀਸ ਦਾ ਕਹਿਣਾ ਸੀ ਕਿ ਫੜਿਆ ਹੋਇਆ ਮੁਲਜ਼ਮ ਉਨ੍ਹਾਂ ਨੂੰ ਸੌਂਪ ਨਹੀਂ ਰਹੇ।ਲੋਕ ਇਸ ਸਾਰੀ ਘਟਨਾ ਨੂੰ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਨਾਲ ਜੋੜ ਰਹੇ ਹਨ।

ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ ਨੇ ਇਸ ਵਰਤਾਰੇ ਨੂੰ ਡੰਘੀ ਸਾਜ਼ਿਸ ਦੱਸਿਆ ਹੈ ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply