ਕੇਜਰੀਵਾਲ ਦੀਆਂ ਗਾਰੰਟੀਆਂ ਦੇ ਫਾਰਮ ਭਰਨ ਦੀ ਮੁਹਿੰਮ ਤੇਜ਼

ਚਮਕੌਰ ਸਾਹਿਬ: ਆਮ ਆਦਮੀ ਪਾਰਟੀ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਚਾਰ ਗਾਰੰਟੀਆਂ ਸਬੰਧੀ ਹਲਕੇ ਦੇ ਪਿੰਡਾਂ ਵਿੱਚ ਫਾਰਮ ਭਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ‘ਆਪ’ ਦੇ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਨੇ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਪ੍ਰਿੰਸਦੀਪ ਸਿੰਘ, ਚਰਨਜੀਤ ਸਿੰਘ, ਜਥੇਦਾਰ ਮੋਹਣ ਸਿੰਘ, ਮਲਕੀਤ ਸਿੰਘ, ਜਸਵੀਰ ਸਿੰਘ, ਗੁਰਿੰਦਰ ਸਿੰਘ, ਮਨਪ੍ਰੀਤ ਸਿੰਘ, ਅਤੇ ਨਰਿੰਦਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Leave a Reply