ਪੰਜਾਬੀ

ਖੇਤੀ ਕਾਨੂੰਨਾਂ ਦੇ ਹੱਕ ਲਾਮਬੰਦੀ ਕਰਨ ਆ ਰਹੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਸਾਨ ਵਿਰੋਧ ਕਾਰਨ ਪ੍ਰੋਗਰਾਮ ਕੀਤਾ ਰੱਦ

ਜਤਿੰਦਰ ਬੈਂਸ

ਗੁਰਦਾਸਪੁਰ, 18 ਅਕਤੂਬਰ

ਖੇਤੀ ਕਾਨੂੰਨਾਂ ਦੀ ਵਕਾਲਤ ਕਰਨ ਲਈ ਗੁਰਦਾਸਪੁਰ ਆ ਰਹੇ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਅੱਜ ਕਿਸਾਨਾਂ ਦੇ ਤਿੱਖੇ ਰੋਹ ਕਾਰਨ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ ਅਤੇ ਵੀਡੀਓ ਕਾਨਫਰੰਸ ਜਰੀਏ ਹੀ ਬੁੱਤਾ ਸਾਰਨ ਲਈ ਮਜਬੂਰ ਹੋਣਾ ਪਿਆ। ਭਾਜਪਾ ਵੱਲੋਂ ਇਥੇ ਪੀਐੱਸ ਗਾਰਡਨ ਵਿਖੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਅੱਜ ਪ੍ਰੋਗਰਾਮ ਰੱਖਿਆ ਹੋਇਆ ਸੀ, ਜਿਸ ਵਿੱਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਮੀਟਿੰਗ ਲਈ ਆਉਣਾ ਸੀ ਪਰ ਕਿਸਾਨਾਂ ਨੇ ਭਾਜਪਾ ਦੇ ਪ੍ਰੋਗਰਾਮ ਵਾਲੀ ਜਗ੍ਹਾ ਦਾ ਘਿਰਾਓ ਕਰ ਦਿੱਤਾ, ਜਿਸ ਕਾਰਨ ਕੇਂਦਰੀ ਮੰਤਰੀ ਨੂੰ ਆਪਣਾ ਗੁਰਦਾਸਪੁਰ ਆਉਣ ਦਾ ਪ੍ਰੋਗਰਾਮ ਰੱਦ ਕਰਨਾ ਪਿਆ ਅਤੇ ਵੀਡੀਓ ਕਾਨਫਰੰਸ ਰਾਹੀਂ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ।


Related Articles

Leave a Reply

Your email address will not be published. Required fields are marked *

Back to top button

Adblock Detected

Please consider supporting us by disabling your ad blocker