ਪੰਜਾਬੀ

ਡੇਰਾ ਪ੍ਰੇਮੀ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਧਰਨਾ ਜਾਰੀ

ਅਵਤਾਰ ਧਾਲੀਵਾਲ

ਭਾਈਰੂਪਾ, 22 ਨਵੰਬਰ

ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਾਉਣ ਲਈ ਡੇਰਾ ਸ਼ਰਧਾਲੂਆਂ ਵੱਲੋਂ ਮਨੋਹਰ ਲਾਲ ਦੀ ਲਾਸ਼ ਡੇਰਾ ਸਲਾਬਤਪੁਰਾ ਅੱਗੇ ਰੱਖ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਡੇਰੇ ਦੀ ਸਟੇਟ ਕਮੇਟੀ ਨਾਲ ਗੱਲਬਾਤ ਕਰਨ ਲਈ ਪ੍ਰਸ਼ਾਸਨ ਦੀ ਤਰਫੋਂ ਐੱਸਡੀਐੱਮ ਫੂਲ ਨਵਦੀਪ ਕੁਮਾਰ ਪੁੱਜੇ ਅਤੇ ਥਾਣਾ ਦਿਆਲਪੁਰਾ ਦੇ ਇੰਚਾਰਜ ਅਮਨਪਾਲ ਸਿੰਘ ਵਿਰਕ ਦੀ ਅਗਵਾਈ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਡੇਰਾ ਸ਼ਰਧਾਲੂ ਕਾਤਲਾਂ ਦੀ ਗ੍ਰਿਫਤਾਰੀ ਲਈ ਅੜੇ ਹੋਏ ਹਨ।


Related Articles

Leave a Reply

Your email address will not be published. Required fields are marked *

Back to top button

Adblock Detected

Please Help us for Good Content. Disable your Adblocker.