ਪੰਜਾਬੀ

ਪੀਲੀਭੀਤ ’ਚ ਜੀਪ ਤੇ ਬੱਸ ਦੀ ਟੱਕਰ ਵਿੱਚ 9 ਮੌਤਾਂ, 30 ਜ਼ਖ਼ਮੀ; ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ

ਪੀਲੀਭੀਤ/ ਲਖਨਊ, 17 ਅਕਤੂਬਰ

ਪੀਲੀਭੀਤ ਜ਼ਿਲ੍ਹ ਦੇ ਪੂਰਨਪੁਰ ਵਿਚ ਅੱਜ ਤੜਕੇ ਬੋਲੈਰੋ ਜੀਪ ਅਤੇ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।

ਪੀਲੀਭੀਤ ਦੇ ਐੱਸਪੀ ਜੈਪ੍ਰਕਾਸ਼ ਯਾਦਵ ਵੀ ਮੌਕੇ ‘ਤੇ ਪਹੁੰਚ ਗਏ ਹਨ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਯਾਦਵ ਨੇ ਦੱਸਿਆ ਕਿ ਅੱਜ ਤੜਕੇ ਪੂਰਨਪੁਰ ਕੋਤਵਾਲੀ ਖੇਤਰ ਵਿਚ ਰੋਡਵੇਜ਼ ਦੀ ਬੱਸ ਅਤੇ ਜੀਪ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਵਿਚ ਬੱਸ ਪਲਟ ਗਈ ਅਤੇ ਜੀਪ ਪੂਰੀ ਤਰ੍ਹਾਂ ਤਬਾਹ ਹੋ ਗਈ। ਭਿਆਨਕ ਹਾਦਸੇ ਵਿੱਚ ਦੋਵਾਂ ਵਾਹਨਾਂ ਵਿੱਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ।

 

 


Related Articles

Leave a Reply

Your email address will not be published. Required fields are marked *

Back to top button

Adblock Detected

Please consider supporting us by disabling your ad blocker