ਪੰਜਾਬੀ

ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਝਗੜਾ, ਦੋ ਜ਼ਖ਼ਮੀ

ਸਰਬਜੀਤ ਸਿੰਘ ਭੱਟੀ

ਲਾਲੜੂ, 29 ਅਕਤੂਬਰ

ਨੇੜਲੇ ਪਿੰਡ ਟਿਵਾਣਾ ਵਿੱਚ ਪੰਚਾਇਤੀ ਜ਼ਮੀਨ ਦੀ ਹੋ ਰਹੀ ਨਿਸ਼ਾਨਦੇਹੀ ਨੂੰ ਲੈ ਕੇ ਬੀਤੀ ਦੇਰ ਸ਼ਾਮ ਦੋ ਧੜੇ ਆਪਸ ਵਿੱਚ ਭਿੜ ਗੲੇ। ਇਸ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜੋ ਸਿਵਲ ਹਸਪਤਾਲ ਡੇਰਾਬਸੀ ਵਿੱਚ ਜ਼ੇਰੇ ਇਲਾਜ ਹਨ।

ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪਿੰਡ ਟਿਵਾਣਾ ਦੀ ਪੰਚਾਇਤ ਵੱਲੋਂ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਜਾ ਰਹੀ ਸੀ, ਜਿਸ ਨੂੰ ਲੈ ਕੇ ਪਿੰਡ ਦੇ ਦੋ ਧੜੇ ਆਪਸ ਵਿੱਚ ਬਹਿਸਦੇ ਰਹਿੰਦੇ ਸਨ। ਕੱਲ੍ਹ ਦੇਰ ਸ਼ਾਮ ਫੋਕਲ ਪੁਆਇੰਟ ਟਿਵਾਣਾ ਨੇੜੇ ਦੋਵਾਂ ਧੜਿਆਂ ਵਿਚਾਲੇ ਝਗੜਾ ਹੋ ਗਿਆ ਤੇ ਦੋ ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਜਸਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋਨਾਂ ਧੜਿਆਂ ਦੇ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ।

 


Related Articles

Leave a Reply

Your email address will not be published. Required fields are marked *

Back to top button

Adblock Detected

Please Help us for Good Content. Disable your Adblocker.