ਪੰਜ ਮੱਧ ਏਸ਼ਿਆਈ ਮੁਲਕਾਂ ਦੇ ਵਿਦੇਸ਼ ਮੰਤਰੀਆਂ ਵੱਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 20 ਦਸੰਬਰ

ਪੰਜ ਮੱਧ ਏਸ਼ਿਆਈ ਮੁਲਕਾਂ ਦੇ ਵਿਦੇਸ਼ ਮੰਤਰੀਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਉਸ ਸਮੇਂ ਹੋਈ ਜਦੋਂ ਇਕ ਦਿਨ ਪਹਿਲਾਂ ਉਨ੍ਹਾਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਅਗਵਾਈ ਹੇਠ ਹੋਏ ਤੀਜੇ ਭਾਰਤ-ਮੱਧ ਏਸ਼ਿਆਈ ਸੰਵਾਦ ’ਚ ਹਾਜ਼ਰੀ ਭਰੀ। ਮੋਦੀ ਅਤੇ ਆਗੂਆਂ ਵਿਚਕਾਰ ਹੋਈ ਮੀਟਿੰਗ ਦੇ ਵੇਰਵੇ ਨਹੀਂ ਮਿਲ ਸਕੇ। ਕਜ਼ਾਖ਼ਸਤਾਨ, ਕਿਰਗੀਜ਼ ਰਿਪਬਲਿਕ, ਤਾਜਿਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਮੋਦੀ ਦੀ ਹੋਈ ਬੈਠਕ ਦੌਰਾਨ ਜੈਸ਼ੰਕਰ ਅਤੇ ਐੱਨਐੱਸਏ ਅਜੀਤ ਡੋਵਾਲ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਭਾਰਤ ਨੇ ਮੱਧ ਏਸ਼ਿਆਈ ਮੁਲਕਾਂ ਨਾਲ ਸਹਿਯੋਗ ਵਧਾਉਣ ’ਤੇ ਧਿਆਨ ਕੇਂਦਰਤ ਕੀਤਾ ਹੋਇਆ ਹੈ ਅਤੇ ਇਸੇ ਤਹਿਤ ਤੀਜਾ ਸੰਵਾਦ ਕਰਵਾਇਆ ਗਿਆ। -ਪੀਟੀਆਈ 

Leave a Reply