ਪੰਜਾਬੀ

9ਵੀਂ ਤੋਂ 12ਵੀਂ ਤੱਕ ਜਮਾਤਾਂ ਲਈ ਅੱਜ ਤੋਂ ਖੁੱਲ੍ਹਣਗੇ ਸਕੂਲ

ਰਵੇਲ ਸਿੰਘ ਭਿੰਡਰ

ਪਟਿਆਲਾ, 18 ਅਕਤੂਬਰ

ਕਰੋਨਾਵਾਇਰਸ ਦੇ ਮੱਦੇਨਜ਼ਰ ਮਾਰਚ ਮਹੀਨੇ ਤੋਂ ਬੰਦ ਪਏ ਪੰਜਾਬ ਦੇ ਸਕੂਲ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਲਈ ਭਲਕੇ 19 ਅਕਤੂਬਰ ਨੂੰ ਖੁੱਲ੍ਹਣ ਜਾ ਰਹੇ ਹਨ। ਸਰਕਾਰੀ ਸਕੂਲਾਂ ਦੇ ਬੱਚਿਆਂ ’ਚ ਜਿੱਥੇ ਸਕੂਲ ਖੁੱਲ੍ਹਣ ਦਾ ਵਿਲੱਖਣ ਚਾਅ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਮਾਪਿਆਂ ਤੇ ਅਧਿਆਪਕਾਂ ’ਚ ਵੀ ਇਸ ਪ੍ਰਤੀ ਭਾਰੀ ਉਤਸ਼ਾਹ ਹੈ। ਸਕੂਲ ਖੁੱਲ੍ਹਣ ਲਈ ਕੋਵਿਡ-19 ਤੋਂ ਬਚਾਅ ਸਬੰਧੀ ਨੇਮਾਂ ਦੀ ਪਾਲਣਾ ਜ਼ਰੂਰੀ ਹੈ। ਸਕੂਲ ਪ੍ਰਬੰਧਕਾਂ ਨੇ ਸਕੂਲ ਦੀ ਸਫ਼ਾਈ, ਇਮਾਰਤ ਤੇ ਫਰਨੀਚਰ ਨੂੰ ਵਿਸ਼ਾਣੂ ਰਹਿਤ ਕਰਨ ਅਤੇ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਣ ਸਬੰਧੀ ਪ੍ਰਕਿਰਿਆ ਸੁਚਾਰੂ ਰੂਪ ’ਚ ਚਲਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਅਨੁਸਾਰ ਕੋਵਿਡ-19 ਸਬੰਧੀ ਸਾਵਧਾਨੀਆਂ ਦੇ ਪਾਲਣ ਹਿੱਤ ਜ਼ਿਲ੍ਹੇ ਵਿੱਚ ਪੂਰੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਖੁੱਲ੍ਹਣ ਦੀਆਂ ਤਿਆਰੀਆਂ ਹੋ ਗਈਆਂ ਹਨ।

 


Related Articles

Leave a Reply

Your email address will not be published. Required fields are marked *

Back to top button

Adblock Detected

Please consider supporting us by disabling your ad blocker