Barnala Information: ਸਿੱਖਿਆ ਮਹਿਕਮੇ ਨੇ ਵੱਡਾ ਐਕਸ਼ਨ ਲਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ 26 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ ਸਾਲ 2023-24 ਲਈ ਬਿਲਡਿੰਗ ਸੇਫਟੀ, ਫਾਇਰ ਸੇਫਟੀ ਤੇ ਵਾਟਰ ਰਿਪੋਰਟ ਨਾ ਮਿਲਣ ਕਾਰਨ ਸਕੂਲਾਂ ਦੀ ਮਾਨਤਾ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਹਾਸਲ ਜਾਣਕਾਰੀ ਮੁਤਾਬਕ ਇਹ ਸਰਟੀਫਿਕੇਟ 24 ਫਰਵਰੀ ਤੱਕ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਸਕੂਲਾਂ ਨੇ ਇਹ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ। ਡੀਸੀ ਬਰਨਾਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕਰਕੇ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ। ਹੁਣ ਇਨ੍ਹਾਂ ਸਕੂਲਾਂ ਨੂੰ 31 ਮਾਰਚ ਤੱਕ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਾਉਣ ਦਾ ਮੌਕਾ ਦਿੱਤਾ ਗਿਆ ਹੈ। ਜੇਕਰ ਇਸ ਤੋਂ ਬਾਅਦ ਵੀ ਸਰਟੀਫਿਕੇਟ ਜਮ੍ਹਾਂ ਨਾ ਕਰਵਾਏ ਤਾਂ ਨਿਯਮਾਂ ਅਨੁਸਾਰ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਕਾਲੀ ਦਲ ਕੋਰ ਕਮੇਟੀ ਦੀ ਅੱਜ ਮੀਟਿੰਗ, ਲੋਕਾ ਸਭਾ ਚੋਣਾਂ ਨੂੰ ਲੈ ਕੇ ਬਣੇਗੀ ਰਣਨੀਤੀ, ਕਿਸਾਨ ਅੰਦੋਨਲ ਸਮੇਤ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਅਹਿਮ ਚਰਚਾ

ਇਸ ਮੌਕੇ ਗੱਲਬਾਤ ਕਰਦਿਆਂ ਡੀਸੀ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਹਨ ਪਰ ਬਰਨਾਲਾ ਜ਼ਿਲ੍ਹੇ ਦੇ ਕੁਝ ਸਕੂਲਾਂ ਨੇ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਅਣਦੇਖੀ ਕੀਤੀ। ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਸੀ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜ਼ਿਲ੍ਹਾ ਸਿੱਖਿਆ ਵਿਭਾਗ ਨਾਲ ਗੱਲ ਹੋ ਚੁੱਕੀ ਹੈ ਤੇ ਉਕਤ ਸਕੂਲਾਂ ਨੂੰ 31 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਨ੍ਹਾਂ ਸਕੂਲਾਂ ਨੂੰ 31 ਮਾਰਚ ਤੱਕ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਜੇਕਰ 31 ਮਾਰਚ ਤੱਕ ਬਿਲਡਿੰਗ ਸੇਫਟੀ ਸਰਟੀਫਿਕੇਟ ਸਿੱਖਿਆ ਵਿਭਾਗ ਕੋਲ ਜਮ੍ਹਾਂ ਨਾ ਕਰਵਾਏ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Ludhiana Information: ਲੁਧਿਆਣਾ ‘ਚ ਸ਼ਰਾਬ ਦੇ ਠੇਕਿਆਂ ‘ਤੇ ਚੋਣ ਕਮਿਸ਼ਨ ਦਾ ਸ਼ਿਕੰਜਾ, ਡਰਾਅ ‘ਤੇ ਲੱਗ ਗਈ ਰੋਕ

Training Mortgage Info:
Calculate Training Mortgage EMI

LEAVE A REPLY

Please enter your comment!
Please enter your name here