girl delivery 6 children- ਪਾਕਿਸਤਾਨ ਦੇ ਰਾਵਲਪਿੰਡੀ ਜ਼ਿਲ੍ਹੇ ਤੋਂ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਜ਼ਿਲ੍ਹਾ ਹਸਪਤਾਲ ਵਿੱਚ ਇੱਕ ਔਰਤ ਨੇ ਸੈਕਸਟੂਪਲੈਟਸ (sextuplets) ਨੂੰ ਜਨਮ ਦਿੱਤਾ ਹੈ। ਡਾਕਟਰਾਂ ਮੁਤਾਬਕ ਔਰਤ ਅਤੇ ਬੱਚੇ ਸਿਹਤਮੰਦ ਹਨ। ਔਰਤ ਨੂੰ ਲੇਬਰ ਪੀੜਾ ਕਾਰਨ ਵੀਰਵਾਰ ਰਾਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਲੰਬੇ ਆਪ੍ਰੇਸ਼ਨ ਤੋਂ ਬਾਅਦ ਔਰਤ ਨੇ ਸੈਕਸਟੂਪਲੈਟਸ ਯਾਨੀ 6 ਬੱਚਿਆਂ ਨੂੰ ਜਨਮ ਦਿੱਤਾ। ਸਾਰੇ ਬੱਚੇ ਸਿਹਤਮੰਦ ਹਨ। ਇਨ੍ਹਾਂ ਵਿੱਚ 4 ਲੜਕੇ ਅਤੇ 2 ਲੜਕੀਆਂ ਹਨ।

ਬੱਚਾ ਤੇ ਮਾਂ ਤੰਦਰੁਸਤ

ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਸਾਰੇ ਬੱਚੇ ਅਤੇ ਉਨ੍ਹਾਂ ਦੀ ਮਾਂ ਸਿਹਤਮੰਦ ਹਨ। ਹਾਲਾਂਕਿ ਫਿਲਹਾਲ ਬੱਚਿਆਂ ਨੂੰ ਨਿਗਰਾਨੀ ਲਈ ਆਈਸੀਯੂ ਵਿੱਚ ਰੱਖਿਆ ਗਿਆ ਹੈ। ਹਜ਼ਾਰਾ ਕਲੋਨੀ ਦੇ ਵਸਨੀਕ ਵਹੀਦ ਨੇ ਆਪਣੀ ਪਤਨੀ ਜ਼ੀਨਤ ਨੂੰ ਜਣੇਪੇ ਦੇ ਦਰਦ ਕਾਰਨ ਵੀਰਵਾਰ ਨੂੰ ਪਾਕਿਸਤਾਨੀ ਪੰਜਾਬ ਦੇ ਰਾਵਲਪਿੰਡੀ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ। ਡਾਕਟਰਾਂ ਦਾ ਕਹਿਣਾ ਹੈ ਕਿ ਲੱਖਾਂ ਵਿੱਚੋਂ ਇੱਕ ਔਰਤ ਨੂੰ ਸੈਕਸਟੂਪਲੇਟ ਹੁੰਦਾ ਹੈ। ਸ਼ੁੱਕਰਵਾਰ ਨੂੰ ਲੰਬੇ ਆਪ੍ਰੇਸ਼ਨ ਤੋਂ ਬਾਅਦ ਔਰਤ ਨੇ ਇਕ ਤੋਂ ਬਾਅਦ ਇਕ 6 ਬੱਚਿਆਂ ਨੂੰ ਜਨਮ ਦਿੱਤਾ। ਬੱਚਿਆਂ ਵਿੱਚੋਂ 4 ਲੜਕੇ ਅਤੇ 2 ਲੜਕੀਆਂ ਸਨ। ਹਰ ਬੱਚੇ ਦਾ ਵਜ਼ਨ 2 ਪੌਂਡ ਤੋਂ ਘੱਟ ਸੀ।

ਡਾਕਟਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ

ਲੇਬਰ ਰੂਮ ਵਿੱਚ ਤਾਇਨਾਤ ਡਾਕਟਰ ਨੇ ਦੱਸਿਆ ਕਿ ਇਹ ਕੋਈ ਨਾਰਮਲ ਡਿਲੀਵਰੀ ਨਹੀਂ ਸੀ, ਇਸ ਵਿੱਚ ਕਈ ਪੇਚੀਦਗੀਆਂ ਸਨ। ਬੱਚਿਆਂ ਨੂੰ ਜਨਮ ਦੇਣ ਤੋਂ ਬਾਅਦ ਜ਼ੀਨਤ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਕੁਝ ਦਿਨਾਂ ‘ਚ ਸਥਿਤੀ ਆਮ ਵਾਂਗ ਹੋ ਜਾਵੇਗੀ। ਇਸ ਚਮਤਕਾਰ ਤੋਂ ਬਾਅਦ ਡਾਕਟਰ ਅਤੇ ਸਟਾਫ ਕਾਫੀ ਖੁਸ਼ ਹਨ। ਡਾਕਟਰ ਨੇ ਕਿਹਾ, ਆਖਰ ਰੱਬ ਨੇ ਮਾਂ ਅਤੇ ਬੱਚਿਆਂ ਦੀ ਜਾਨ ਬਚਾਈ।

ਸੈਕਸਟੂਪਲੇਟਸ ਕੀ ਹਨ?

VerywellFamily.com ਦੇ ਅਨੁਸਾਰ, sextuplets ਇੱਕੋ ਜਨਮ ਵਿੱਚ ਪੈਦਾ ਹੋਏ ਛੇ ਬੱਚਿਆਂ ਦਾ ਇੱਕ ਸਮੂਹ ਹੈ। ਇਹ ਕਾਫ਼ੀ ਮੁਸ਼ਕਲ ਪ੍ਰਕਿਰਿਆ ਹੈ। ਰਿਪੋਰਟ ਦੇ ਅਨੁਸਾਰ, 4.7 ਬਿਲੀਅਨ ਲੋਕਾਂ ਵਿੱਚੋਂ ਸਿਰਫ ਇੱਕ ਨੂੰ ਸੈਕਸਟੂਪਲੈਟ ਹੁੰਦਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

LEAVE A REPLY

Please enter your comment!
Please enter your name here