Farmers Protest: ਕਿਸਾਨ ਜਥੇਬੰਦੀਆਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਬਣਾਉਣ ਦੀ ਮੰਗ ਨੂੰ ਲੈ ਕੇ ਮੰਗਲਵਾਰ (13 ਫਰਵਰੀ) ਨੂੰ ਆਪਣਾ ਵਿਰੋਧ ਪ੍ਰਦਰਸ਼ਨ ਬੰਦ ਕਰ ਦਿੱਤਾ ਹੈ। ਹੁਣ ਕਿਸਾਨ ਮੁੜ ਤੋਂ ਭਲਕੇ ਯਾਨੀ ਬੁੱਧਵਾਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨਾਂ ਦੇ ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਖ਼ਿਲਾਫ਼ ਪੁਲਿਸ ਕਾਰਵਾਈ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ।

ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਇਤਿਹਾਸ ਅਤੇ ਭਾਰਤ ਦੀ ਰਾਜਨੀਤੀ ਵਿੱਚ ਇੱਕ ਕਾਲਾ ਦਿਨ ਹੈ। ਸਾਡੇ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਉਨ੍ਹਾਂ ਕਿਹਾ ਕਿ ਅਸੀਂ ਹੁਣ ਗੱਲ ਕਰਾਂਗੇ ਅਤੇ ਫਿਰ ਸਵੇਰ ਦੀ ਰਣਨੀਤੀ ਤੈਅ ਕਰਾਂਗੇ।

ਪੰਧੇਰ ਨੇ ਦੱਸਿਆ ਕਿ ਇਸ ਵੇਲੇ 100 ਤੋਂ ਵੱਧ ਕਿਸਾਨ ਜ਼ਖ਼ਮੀ ਹਨ ਅਤੇ 2 ਤੋਂ 3 ਗੰਭੀਰ ਜ਼ਖ਼ਮੀ ਹਨ। ਉਨ੍ਹਾਂ ਕਿਹਾ ਕਿ ਅਸੀਂ ਅਜੇ ਤੱਕ ਸਰਕਾਰ ਨਾਲ ਗੱਲ ਨਹੀਂ ਕੀਤੀ ਹੈ। ਪੂਰਾ ਪੰਜਾਬ ਸਾਡੇ ਨਾਲ ਆਵੇਗਾ ਤੇ ਹਰਿਆਣਾ ਵੀ ਆਵੇਗਾ, ਸਾਨੂੰ ਕੋਈ ਨਹੀਂ ਰੋਕ ਸਕੇਗਾ। ਦੇਸ਼ ਸਾਡੇ ਨਾਲ ਹੀ ਚੱਲਦਾ ਹੈ। ਪੰਧੇਰ ਨੇ ਕਿਹਾ, ‘ਅਸੀਂ ਇਸ ਮੁੱਦੇ ਨੂੰ ਮਿਲ ਕੇ ਹੱਲ ਕਰਨਾ ਚਾਹੁੰਦੇ ਸੀ ਪਰ ਸਰਕਾਰ ਸਾਡਾ ਸਾਥ ਨਹੀਂ ਦੇ ਰਹੀ। ਜੇਕਰ ਸਰਕਾਰ ਸਾਡੇ ਨਾਲ ਇਸ ਤਰ੍ਹਾਂ ਦਾ ਸਲੂਕ ਕਰਦੀ ਰਹੀ ਤਾਂ ਅਸੀਂ ਕਹਿ ਸਕਦੇ ਹਾਂ ਕਿ ਸਾਨੂੰ ਇਸ ਤਰ੍ਹਾਂ ਦੀ ਸਰਕਾਰ ਨਹੀਂ ਚਾਹੀਦੀ।

ਇਹ ਵੀ ਪੜ੍ਹੋ: Farmer protest 2024 | ਖਨੌਰੀ ਬਾਰਡਰ ‘ਤੇ ਪੰਜਾਬ-ਹਰਿਆਣਾ ਦੇ ਕਿਸਾਨ ਹੋਏ ਇਕੱਠੇ, ਸਰਕਾਰ ਨੂੰ ਵੰਗਾਰਿਆ

ਇੱਥੇ ਕਿਸਾਨਾਂ ਦੇ ਵਿਰੋਧ ਕਾਰਨ ਹਿਮਾਚਲ ਅਤੇ ਦਿੱਲੀ ਵਿਚਾਲੇ ਚੱਲਣ ਵਾਲੀ ਬੱਸ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਸੜਕ ਪ੍ਰਬੰਧਨ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਰੋਹਨ ਚੰਦਰ ਠਾਕੁਰ ਨੇ ਇਕ ਬਿਆਨ ‘ਚ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਦਿੱਲੀ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਲਈ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿਚਾਲੇ ਚੱਲਣ ਵਾਲੀਆਂ ਬੱਸਾਂ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਰਾਜਾਂ ਦੀਆਂ ਬੱਸਾਂ ਵੀ ਚੰਡੀਗੜ੍ਹ ਤੱਕ ਹੀ ਚੱਲਣਗੀਆਂ। ਇਨ੍ਹਾਂ ਰਾਜਾਂ ਨੇ ਦਿੱਲੀ ਤੱਕ ਬੱਸ ਸੇਵਾ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ: Farmers Protest: ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪੁਲਿਸ ਨਾਲ ਝੜਪ ਦੌਰਾਨ ਤੋੜੇ ਬੈਰੀਕੇਡ, ਪੁਲਿਸ ਨੇ ਅੱਥਰੂ ਗੈਸ ਦੀ ਕੀਤੀ ਵਰਤੋਂ, ਦੇਖੋ ਵੀਡੀਓ

LEAVE A REPLY

Please enter your comment!
Please enter your name here