Punjab Board tenth End result 2024: ਬੇਸ਼ੱਕ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਦਿੱਤਾ ਗਿਆ ਹੈ ਪਰ ਵਿਦਿਆਰਥੀ ਆਪਣਾ ਰਿਜਲਟ ਕੱਲ੍ਹ ਹੀ ਚੈੱਕ ਕਰ ਸਕਣਗੇ। ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਉਪਰ ਵੇਖ ਸਕਦੇ ਹਨ।

ਕਿੱਥੇ ਵੇਖਿਆ ਜਾ ਸਕਦਾ ਨਤੀਜਾ
10ਵੀਂ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹੇਠ ਦਿੱਤੀਆਂ ਵੈਬਸਾਈਟਾਂ ਉਪਰ ਚੈੱਕ ਕੀਤਾ ਜਾ ਸਕਦਾ ਹੈ। 

  • ਪਹਿਲੀ ਵੈਬਸਾਈਟ www.pseb.ac.in ਹੈ।
  • ਦੂਜੀ ਵੈਬਸਾਈਟ www.indiaresults.com ਹੈ।

ਕਿਵੇਂ ਕਰੀਏ ਨਤੀਜਾ ਚੈੱਕ
ਨਤੀਜਾ ਵੇਖਣ ਲਈ ਵਿਦਿਆਰਥੀ ਨੂੰ ਉਪਰੋਕਤ ਵੈਬਸਾਈਟ ਉਪਰ ਜਾਣਾ ਪਵੇਗਾ। ਇਸ ਤੋਂ ਬਾਅਦ ਆਪਣਾ ਰੋਲ ਨੰਬਰ ਤੇ ਹੋਰ ਡਿਟੇਲ ਭਰਨ ਤੋਂ ਬਾਅਦ ਨਤੀਜਾ ਸਕਰੀਨ ਉਪਰ ਆ ਜਾਏਗਾ। 

ਦੱਸ ਦਈਏ ਕਿ 10ਵੀਂ ਜਮਾਤ ਦੇ ਨਤੀਜੇ ਵਿੱਚ ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਆਦਿੱਤੀ ਪੁੱਤਰੀ ਅਜੈ ਕੁਮਾਰ ਸਿੰਘ ਨੇ 650/650 ਸੌ ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। 

ਇਸੇ ਸਕੂਲ ਦੀ ਅਲੀਸ਼ ਸ਼ਰਮਾ ਪੁੱਤਰੀ ਮਹਿੰਦਰ ਸ਼ਰਮਾ ਨੇ 650/645 ਅੰਕ ਲੈ ਕੇ ਦੂਜਾ ਤੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿਸੀਲ ਬਕਾਲਾ (ਅੰਮ੍ਰਿਤਸਰ) ਦੀ ਕਰਮਨਪ੍ਰੀਤ ਕੌਰ ਪੁੱਤਰੀ ਜਗਰੂਪ ਸਿੰਘ ਨੇ 650/645 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Schooling Mortgage Data:
Calculate Schooling Mortgage EMI

LEAVE A REPLY

Please enter your comment!
Please enter your name here