Punjab Police 1800 Constable Recruitment 2024: ਪੰਜਾਬ ਦੇ ਜਿਹੜੇ ਨੌਜਵਾਨ ਪੁਲਿਸ ਦੇ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਲਈ ਸੁਨਹਿਰੀ ਮੌਕਾ ਆ ਰਿਹਾ ਹੈ। ਜਿਸ ਕਰਕੇ ਨੌਜਵਾਨ ਭਰਤੀ ਹੋਣ ਲਈ ਤਿਆਰੀਆਂ ਸ਼ੁਰੂ ਕਰ ਦੇਣ। ਪੰਜਾਬ ਪੁਲਿਸ ‘ਚ ਇਸ ਸਾਲ 1800 ਅਸਾਮੀਆਂ ‘ਤੇ ਭਰਤੀ ਹੋਵੇਗੀ। ਇਹ ਭਰਤੀ ਜ਼ਿਲ੍ਹੇ ਵਿੱਚ ਕਾਂਸਟੇਬਲ ਅਤੇ ਪੁਲਿਸ ਦੇ ਹਥਿਆਰਬੰਦ ਕੇਡਰ ਲਈ ਹੋਵੇਗੀ। ਸਰਕਾਰ ਨੇ ਭਰਤੀ ਪ੍ਰਕਿਰਿਆ ਦੇ ਕਾਰਜਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

ਇਸ ਦਿਨ ਖੁੱਲ੍ਹ ਜਾਵੇਗਾ ਆਨਲਾਈਨ ਲਿੰਕ

ਭਰਤੀ ਪ੍ਰਕਿਰਿਆ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ 14 ਮਾਰਚ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗੀ, ਜਦਕਿ ਅਪਲਾਈ ਕਰਨ ਦੀ ਆਖਰੀ ਮਿਤੀ 4 ਅਪ੍ਰੈਲ ਹੋਵੇਗੀ। ਲੋਕ ਉਸ ਦਿਨ ਰਾਤ 11.55 ਵਜੇ ਤੱਕ ਅਪਲਾਈ ਕਰ ਸਕਣਗੇ।

ਇਹ ਭਰਤੀ ਕੇਂਦਰੀ ਕਾਂਸਟੇਬਲ ਭਰਤੀ ਬੋਰਡ, ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਸਾਰੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਹੁਣ ਤੱਕ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ।

ਅਰਜ਼ੀ ਇਸ ਤਰ੍ਹਾਂ ਦੇਣੀ ਪਵੇਗੀ
ਪੰਜਾਬ ਪੁਲਿਸ ਨੇ ਇਸ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਉਪਰਾਲੇ ਕੀਤੇ ਹਨ। ਭਰਤੀ ਪ੍ਰਕਿਰਿਆ ਵਿੱਚ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਇਸ ਸਬੰਧੀ ਇੱਕ ਹੈਲਪ ਡੈਸਕ ਬਣਾਇਆ ਗਿਆ ਹੈ। ਹੈਲਪ ਡੈਸਕ ਲਈ ਤੁਹਾਨੂੰ 022 61306246 ‘ਤੇ ਕਾਲ ਕਰਨੀ ਪਵੇਗੀ। ਜਦਕਿ ਆਨਲਾਈਨ ਅਪਲਾਈ ਕਰਨ ਲਈ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਜਾਣਾ ਪਵੇਗਾ। ਉਨ੍ਹਾਂ ਨੂੰ ਇੱਥੋਂ ਭਰਤੀ ਸਬੰਧੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ। ਜਲਦੀ ਹੀ ਪੁਲਿਸ ਵੱਲੋਂ ਇਸ ਪੋਰਟਲ ‘ਤੇ ਸਾਰੀ ਜਾਣਕਾਰੀ ਅਪਲੋਡ ਕਰ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਨੇ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਂਦੇ ਹੀ ਫੈਸਲਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਹੀ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਪੁਲੀਸ ਵਿੱਚ ਹਰ ਸਾਲ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਲਈ ਇੱਕ ਪੂਰਾ ਸ਼ਡਿਊਲ ਹੋਵੇਗਾ। ਤਾਂ ਜੋ ਨੌਜਵਾਨਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਅਤੇ ਆਪਣਾ ਕੈਰੀਅਰ ਬਣਾਉਣ ਦਾ ਮੌਕਾ ਮਿਲ ਸਕੇ।

ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਲਈ ਫਿਟਨੈੱਸ ਅਤੇ ਪ੍ਰੀਖਿਆ ਦੀ ਤਿਆਰੀ ਦਾ ਵੀ ਪ੍ਰਬੰਧ ਕਰਦੀ ਹੈ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ ਹਨ। ਇਸ ਦੇ ਨਾਲ ਹੀ ਮੁਲਾਜ਼ਮਾਂ ‘ਤੇ ਕੰਮ ਦਾ ਬੋਝ ਵੀ ਘਟਿਆ ਹੈ।

 

Training Mortgage Info:
Calculate Training Mortgage EMI

LEAVE A REPLY

Please enter your comment!
Please enter your name here