Punjab Information: ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਮੁੱਖ ਸਕੱਤਰ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: <a title="IND vs PAK: ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੀ ਜਾਵੇਗੀ ਸੀਰੀਜ਼? ਕ੍ਰਿਕੇਟ ਆਸਟਰੇਲੀਆ ਨੇ ਜਤਾਈ ਇਹ ਸਪੈਸ਼ਲ ਇੱਛਾ" href=" goal="_self">IND vs PAK: ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੀ ਜਾਵੇਗੀ ਸੀਰੀਜ਼? ਕ੍ਰਿਕੇਟ ਆਸਟਰੇਲੀਆ ਨੇ ਜਤਾਈ ਇਹ ਸਪੈਸ਼ਲ ਇੱਛਾ
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ <a title="ਗੁਰਪ੍ਰੀਤ ਕੌਰ" href=" data-type="interlinkingkeywords">ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।
ਇਹ ਵੀ ਪੜ੍ਹੋ: <a title="Jalandhar Information: ਜਲੰਧਰ ‘ਚ ‘ਆਪ’ ਨੂੰ ਡਬਲ ਝਟਕਾ! ਐਮਪੀ ਰਿੰਕੂ ਤੇ ਵਿਧਾਇਕ ਅੰਗੁਰਾਲ ਬੀਜੇਪੀ ‘ਚ ਸ਼ਾਮਲ?" href=" goal="_self">Jalandhar Information: ਜਲੰਧਰ ‘ਚ ‘ਆਪ’ ਨੂੰ ਡਬਲ ਝਟਕਾ! ਐਮਪੀ ਰਿੰਕੂ ਤੇ ਵਿਧਾਇਕ ਅੰਗੁਰਾਲ ਬੀਜੇਪੀ ‘ਚ ਸ਼ਾਮਲ?
LEAVE A REPLY
Please enter your comment!
Please enter your name here