ਨਵੀਂ ਦਿੱਲੀ, 12 ਮਾਰਚ
ਭਾਰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਰੁਣਾਚਲ ਪ੍ਰਦੇਸ਼ ਦੇ ਹਾਲੀਆ ਦੌਰੇ ‘ਤੇ ਚੀਨ ਦੇ ਇਤਰਾਜ਼ ਨੂੰ ਅੱਜ ਜ਼ੋਰਦਾਰ ਢੰਗ ਨਾਲ ਰੱਦ ਕਰਦੇ ਹੋਏ ਕਿਹਾ ਕਿ ਇਹ ਸੂਬਾ ਹਮੇਸ਼ਾ ਭਾਰਤ ਦਾ ਅਨਿੱਖੜਵਾਂ ਅਤੇ ਅਟੁੱਟ ਹਿੱਸਾ ਰਿਹਾ ਹੈ ਅਤੇ ਰਹੇਗਾ। ਵਿਭਾਗ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਚੀਨੀ ਪੱਖ ਨੂੰ ਕਈ ਮੌਕਿਆਂ ‘ਤੇ ਇਸ ਸਟੈਂਡ ਬਾਰੇ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਨੇਤਾਵਾਂ ਲਈ ਅਰੁਣਾਚਲ ਪ੍ਰਦੇਸ਼ ਦੇ ਅਜਿਹੇ ਦੌਰਿਆਂ ਜਾਂ ਰਾਜ ਵਿੱਚ ਭਾਰਤ ਦੇ ਵਿਕਾਸ ਪ੍ਰਾਜੈਕਟਾਂ ‘ਤੇ ਇਤਰਾਜ਼ ਕਰਨ ਦਾ ਕੋਈ ਅਧਿਕਾਰ ਨਹੀਂ।