ਸਰਬਜੀਤ ਸਿੰਘ ਭੰਗੂ
ਪਟਿਆਲਾ, 18 ਮਾਰਚ
ਕਿਸਾਨ ਅੰਦੋਲਨ ’ਚ ਹਿੱਸਾ ਲੈ ਰਹੇ ਤਿੰਨ ਹੋਰ ਕਿਸਾਨਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਦੂਜੇ ਗੇੜ ਦੇ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਹੋਈਆਂ ਮੌਤਾਂ ਦੀ ਗਿਣਤੀ 11 ਹੋ ਗਈ। ਕਿਸਾਨਾਂ ਦੀ ਮੌਤ ਦੀਆਂ ਤਾਜ਼ਾ ਘਟਨਾਵਾਂ ਵਿਚੋਂ ਦੋ ਸ਼ੰਭੂ ਅਤੇ ਇੱੱਕ ਢਾਬੀਗੁੱਜਰਾਂ ਹੱੱਦ ’ਤੇ ਵਾਪਰੀ। ਜਾਣਕਾਰੀ ਅਨੁਸਾਰ ਸ਼ੰਭੂ ਬਾਰਡਰ ’ਤੇ ਸਰਗਰਮ 73 ਸਾਲਾ ਬਿਸ਼ਨ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਖਡੂਰ ਜ਼ਿਲ੍ਹਾ ਲੁਧਿਆਣਾ ਦੇ ਅੱਜ ਵੱਡੇ ਤੜਕੇ ਛਾਤੀ ਵਿੱਚ ਉਠੇ ਤੇਜ਼ ਦਰਦ ਨੇ ਉਸ ਦੀ ਜਾਨ ਲੈ ਲਈ। ਇਸੇ ਤਰ੍ਹਾਂ 75 ਸਾਲਾ ਬਲਕਾਰ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਤੇੜਾ ਖੁਰਦ ਜ਼ਿਲ੍ਹਾ ਅੰਮ੍ਰਿਤਸਰ ਦੀ ਵੀ ਅੱਜ ਮੌਤ ਹੋ ਗਈ।